Panthak News : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਰਬੱਤ ਦੇ ਭਲੇ ਅਤੇ ਖਿੱਤੇ ਦੀ ਸ਼ਾਂਤੀ ਲਈ ਕੀਤੀ ਅਰਦਾਸ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

Panthak News : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਹੋਰ ਸੰਗਤ ਸ਼ਾਮਲ

Prayers offered at Takht Sri Keshgarh Sahib for the welfare of all and peace of the region Latest News in Punjabi

Prayers offered at Takht Sri Keshgarh Sahib for the welfare of all and peace of the region Latest News in Punjabi : ਸ੍ਰੀ ਅਨੰਦਪੁਰ ਸਾਹਿਬ : ਦੇਸ਼ ਅੰਦਰ ਜੰਗ ਵਰਗੇ ਬਣੇ ਹਾਲਾਤ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨੁੱਖਤਾ ਦੇ ਭਲੇ ਲਈ ਅਰਦਾਸ ਕੀਤੀ ਗਈ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਜੋ ਮੌਜੂਦਾ ਹਾਲਾਤ ਦੱਖਣੀ ਏਸ਼ੀਆ ਦੇ ਬਣੇ ਹੋਏ ਹਨ, ਉਹ ਬਹੁਤ ਹੀ ਮਾੜੇ ਹਨ। ਅਕਾਲ ਪੁਰਖ ਇਸ ਖਿੱਤੇ ਨੂੰ ਜੰਗ ਵਰਗੇ ਹਾਲਾਤ ਤੋਂ ਬਚਾਉ। 

ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਤੁਰਤ ਸ਼ਾਂਤੀ ਬਹਾਲ ਕਰਨ ਲਈ ਸੰਜੀਦਾ ਯਤਨ ਕਰਨੇ ਚਾਹੀਦੇ ਹਨ, ਕਿਉਂਕਿ ਜੰਗਾਂ ਹਮੇਸ਼ਾ ਹੀ ਮਨੁੱਖਤਾ ਦਾ ਘਾਣ ਕਰਦੀਆਂ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਹੈਪੀ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।