'ਕੈਪਟਨ ਦੇ ਮੰਤਰੀਆਂ' ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਐਸਜੀਪੀਸੀ ਨਾਲ ਮੁਲਾਕਾਤ

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਪੰਜਾਬ ਸਰਕਾਰ ਦੇ ਤਿੰਨ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਓਮ ਪ੍ਰਕਾਸ਼  ਸੋਨੀ...

Sgpc with Punjab Cabinet Ministers

ਅੰਮ੍ਰਿਤਸਰ: ਪੰਜਾਬ ਸਰਕਾਰ ਦੇ ਤਿੰਨ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਓਮ ਪ੍ਰਕਾਸ਼  ਸੋਨੀ ਅਤੇ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਸ਼੍ਰੀ ਅਕਾਲੀ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਬੈਠਕ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ ‘ਤੇ ਮਨਾਉਣ ਸੰਬੰਧੀ ਵਿਚਾਰ ਚਰਚਾ ਕੀਤੀ ਗਈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਐਸਜੀਪੀਸੀ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਇਕੱਠੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬਾਨ ਦੇ ਅੰਦਰ ਅਤੇ ਹੋਰ ਧਾਰਮਿਕ ਸਮਾਗਮਾਂ ਦੇ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੀ ਰਹਿਤ ਮਰਿਆਦਾ ਅਨੁਸਾਰ ਕੀਤਾ ਜਾਣਗੇ ਜਦਕਿ ਧਾਰਮਿਕ ਸਮਾਗਮਾਂ ਤੋਂ ਇਲਾਵਾ ਹੋਰ ਪ੍ਰਬੰਧ ਪੰਜਾਬ ਸਰਕਾਰ ਦੇ ਸਾਂਝੇ ਸਹਿਯੋਗ ਨਾਲ ਕੀਤੇ ਜਾਣਗੇ।

ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਪ੍ਰਥਾਨ ਬੀਬੀ ਜਗੀਰ ਕੌਰ, ਅਕਾਲੀ ਜਥੇਦਾਰ ਤੋਤਾ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।