Parminder Singh Dhindsa: ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਦਿੱਤਾ ਸਪਸ਼ਟੀਕਰਨ
Parminder Singh Dhindsa: ਸਾਬਕਾ ਅਕਾਲੀ ਮੰਤਰੀ ਸੋਹਣ ਸਿੰਘ ਠੰਡਲ ਨੇ ਵੀ ਦਿਤਾ ਆਪਣਾ ਸਪੱਸ਼ਟੀਕਰਨ
Former Cabinet Minister Parminder Singh Dhindsa arrived at Sri Akal Takht Sahib: ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਆਪਣਾ ਸਪਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ। । ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਉਨ੍ਹਾਂ ਸਕੱਤਰੇਤ ਵਿਖੇ ਆਪਣਾ ਸਪੱਸ਼ਟੀਕਰਨ ਪੱਤਰ ਸੌਂਪਿਆ ਅਤੇ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜੋ ਵੀ ਆਦੇਸ਼ ਹੋਵੇਗਾ, ਉਹ ਉਸ ਤੇ ਫੁੱਲ ਚੜ੍ਹਾਉਣਗੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਾਬਕਾ ਅਕਾਲੀ ਮੰਤਰੀ ਸੋਹਣ ਸਿੰਘ ਠੰਡਲ ਸ੍ਰੀ ਅਕਾਲ ਤਖਤ ਸਕੱਤਰੇਤ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਪੁੱਜੇ। ਇਸ ਮੌਕੇ ਸੋਹਣ ਸਿੰਘ ਠੰਡਲ ਨੇ ਕਿਹਾ ਕਿ ਸਿੰਘ ਸਾਹਿਬਾਨ ਦੇ ਆਦੇਸ਼ 'ਤੇ ਉਨ੍ਹਾਂ ਨੇ ਆਪਣਾ ਸਪੱਸ਼ਟੀਕਰਨ ਅੱਜ ਦੇ ਦਿੱਤਾ ਹੈ, ਜੋ ਵੀ ਸਿੰਘ ਸਾਹਿਬਾਨ ਦਾ ਹੁਕਮ ਹੋਵੇਗਾ ਉਸ ਦੀ ਪੂਰੀ ਤਰਾਂ ਪਾਲਣਾ ਕਰਾਂਗਾ। ਜ਼ਿਕਰਯੋਗ ਹੈ ਕਿ ਅਕਾਲੀ ਦਲ ਵਿਵਾਦ ਸੰਬੰਧੀ ਸਿੰਘ ਸਾਹਿਬਾਨ ਵਲੋਂ ਬੀਤੇ ਦਿਨੀਂ 17 ਸਾਬਕਾ ਅਕਾਲੀ ਮੰਤਰੀਆਂ ਤੋਂ 15 ਦਿਨ ਦੇ ਅੰਦਰ ਅੰਦਰ ਸਪੱਸ਼ਟੀਕਰਨ ਮੰਗਿਆ ਗਿਆ ਸੀ।