'SGPC ਤੇ ਅਕਾਲ ਤਖ਼ਤ ਨੂੰ ਇਕ ਪਰਵਾਰ ਦੇ ਕਬਜ਼ੇ ਤੋਂ ਮੁਕਤ ਕਰਵਾ ਕੇ ਹੀ ਪਾਪ ਦੀ ਕੰਧ ਢਹਿ ਸਕਦੀ ਹੈ'

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਵਿਦਵਾਨ ਡਾ. ਸੁਖਪ੍ਰੀਤ ਸਿੰਘ ਉਦੋਕੇ ਵਲੋਂ ਵਿਸ਼ੇਸ਼ ਤੌਰ 'ਤੇ ਵਿਚਾਰਾਂ ਸਾਂਝੀਆਂ ਕੀਤੀਆਂ।

Dr.Sukhpreet Singh Udhoke

ਬੰਗਾ, ਨਵਾਂਸ਼ਹਿਰ (ਅਮਰੀਕ ਸਿੰਘ ਢੀਂਡਸਾ): ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਨਵਾਂਸ਼ਹਿਰ ਇਕਾਈ ਪੰਥਕ ਫ਼ਰੰਟ ਵਲੋਂ ਜਥੇ ਸੁਖਦੇਵ ਸਿੰਘ ਭੌਰ ਦੀ ਅਗਵਾਈ ਹੇਠ “ਕਿਵ ਸਚਿਆਰਾ ਹੋਈਐ ਕਿਵ ਕੂੜੇ ਤੁੱਟੇ ਪਾਲਿ” ਵਿਸ਼ੇ 'ਤੇ ਗੁਰਦਵਾਰਾ ਚਰਨ ਕੰਵਲ ਬੰਗਾ ਵਿਖੇ ਇਕ ਸਮਾਗਮ ਕਰਵਾਇਆ ਗਿਆ ਜੋ ਬਹੁਤ ਪ੍ਰਭਾਵਸ਼ਾਲੀ ਸਿੱਧ ਹੋਇਆ। ਇਸ ਦੌਰਾਨ ਪੰਥ ਦੇ ਪ੍ਰਸਿੱਧ ਵਿਦਵਾਨ ਡਾ. ਸੁਖਪ੍ਰੀਤ ਸਿੰਘ ਉਦੋਕੇ ਵਲੋਂ ਵਿਸ਼ੇਸ਼ ਤੌਰ 'ਤੇ ਵਿਚਾਰਾਂ ਸਾਂਝੀਆਂ ਕੀਤੀਆਂ।

ਇਸ ਦੌਰਾਨ ਹੋਰ ਬੁਲਾਰਿਆਂ ਤੋਂ ਇਲਾਵਾ ਡਾ. ਉਦੋਕੇ ਵਲੋਂ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਬੋਲਦਿਆਂ ਕਿਹਾ ਕਿ ਗੁਰੂ ਨਾਨਕ ਸਾਹਿਬ ਨੇ ਜਿਹੜੀਆਂ ਕੁਰੀਤੀਆਂ ਵਿਰੁਧ ਉਦੋਂ ਆਵਾਜ਼ ਉਠਾਈ ਸੀ ਉਹ ਅੱਜ ਉਸ ਵੇਲੇ ਨਾਲੋਂ ਵੀ ਜ਼ਿਆਦਾ ਪ੍ਰਬਲ ਹਨ ਤੇ ਇਹ ਬੜਾ ਦੁਖਦਾਈ ਹੈ ਕਿ ਪੂਰੀ ਦੁਨੀਆਂ ਨੂੰ ਗਿਆਨ ਰੂਪੀ ਸੰਦੇਸ਼ ਦੇਣ ਵਾਲੇ ਗੁਰੂ ਸਾਹਿਬ ਨੂੰ ਤਾਂ ਅਸੀ ਅਪਣਾ ਕਹਿੰਦੇ ਬੜਾ ਹੁਬੱਦੇ ਹਾਂ ਪ੍ਰੰਤੂ ਉਨ੍ਹਾਂ ਦੀਆਂ ਸਿਖਿਆਵਾਂ 'ਤੇ ਅਮਲ ਕਰਨਾ ਅਸੀਂ ਠੀਕ ਨਹੀਂ ਸਮਝਦੇ।

ਉੁਨ੍ਹਾਂ ਦਸਿਆ ਕਿ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਸਰਬ ਸਾਂਝੇ ਹਨ ਪ੍ਰੰਤੂ ਅੱਜ ਇਕ ਪਰਵਾਰ ਦੇ ਗਲਬੇ ਹੇਠ ਇਨ੍ਹਾਂ ਵਲੋਂ ਹੀ ਸਿੱਖੀ ਨੂੰ ਢਾਹ ਲਾਈ ਜਾ ਰਹੀ ਹੈ ਕਿਉਂਕਿ ਸਿੱਖੀ ਦੇ ਪ੍ਰਚਾਰ ਵਿਚ ਕੋਈ ਕਮੀ ਨਹੀਂ ਹੈ ਫਿਰ ਵੀ ਸਿੱਖ ਪੰਥ ਨਿਘਾਰ ਵਲ ਜਾ ਰਿਹਾ ਹੈ ਜਿਸ ਦਾ ਖਮਿਆਜ਼ਾ ਕੌਮ ਭੁਗਤ ਰਹੀ ਹੈ ਤੇ ਜੇਕਰ ਕੂੜ ਦੀ ਕੰਧ ਨਾ ਢਾਹੀ ਗਈ ਤੇ ਆਉਣ ਵਾਲੇ ਸਮੇਂ ਵਿਚ ਹਸ਼ਰ ਇਸ ਤੋਂ ਵੀ ਮਾੜਾ ਹੋਵੇਗਾ। ਇਸ ਸਮੇਂ ਮਹਿੰਦਰ ਸਿੰਘ ਹੁਸੈਨ ਪੁਰ ਮੈਂਬਰ ਸ਼੍ਰੋਮਣੀ ਕਮੇਟੀ, ਜਥੇ ਜਰਨੈਲ ਸਿੰਘ, ਭਾਈ ਮਨਧੀਰ ਸਿੰਘ, ਗਿ. ਪਰਮਪਾਲ ਸਿੰਘ ਤੋਂ ਇਲਾਵਾ ਹੋਰ ਪੰਥਕ ਹਸਤੀਆਂ ਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ