ਗੁਰਦੁਆਰਾ ਸਾਹਿਬ ਅੰਦਰ ਸ਼ਰਾਰਤੀ ਅਨਸਰਾਂ ਨੇ ਕੀਤੀ ਬੇਅਦਬੀ, ਨਵੇਂ ਬਣੇ ਪਾਰਕ ਦੀ ਕੀਤੀ ਭੰਨਤੋੜ
ਸੁਲਤਾਨਪੁਰ ਲੋਧੀ ਦੇ ਪਿੰਡ ਉੱਚਾ ਬੋਹੜਵਾਲਾ ਦੇ ਗੁਰਦੁਆਰਾ ਸਾਹਿਬ ਦੇ ਅੰਦਰ ਬਣੀ ਪਾਰਕ ਨੂੰ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ।
ਸੁਲਤਾਨਪੁਰ ਲੋਧੀ (ਚੰਦਰ ਮਾਰੀਆ):ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਬੇਅਦਬੀ ਦੇ ਮਾਮਲੇ ਆਏ ਦਿਨ ਵਧਦੇ ਹੀ ਜਾ ਰਹੇ ਹਨ। ਇਸੇ ਤਰ੍ਹਾਂ ਸੁਲਤਾਨਪੁਰ ਲੋਧੀ ਦੇ ਪਿੰਡ ਉੱਚਾ ਬੋਹੜਵਾਲਾ ਦੇ ਗੁਰਦੁਆਰਾ ਸਾਹਿਬ ਦੇ ਅੰਦਰ ਬਣੀ ਪਾਰਕ ਨੂੰ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਭੰਨਤੋੜ ਪਿੰਡ ਦੇ ਹੀ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਹੈ।
ਹੋਰ ਪੜ੍ਹੋ: ਕੈਪਟਨ ਖਿਲਾਫ਼ ਬੋਲਣ ਵਾਲੇ ਵਿਧਾਇਕ ਹੁਣ ਕਿਉਂ ਚੁੱਪ ਹਨ?- ਨਵਜੋਤ ਕੌਰ ਸਿੱਧੂ
ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੇ ਦੱਸਿਆ ਕਿ ਜਿਸ ਵੇਲੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ, ਉਹ ਉਸ ਵੇਲੇ ਉੱਥੇ ਹੀ ਮੋਜੂਦ ਸਨ ਪਰ 10-12 ਲੋਕ ਸ਼ਾਮਲ ਹੋਣ ਕਾਰਨ ਉਹ ਕੁਝ ਨਹੀਂ ਕਰ ਸਕੇ। ਇਸ ਤੋਂ ਬਾਅਦ ਉਹਨਾਂ ਨੇ ਪਿੰਡ ਵਾਸੀਆਂ ਨੂੰ ਇਸ ਦੀ ਸੂਚਨਾ ਦਿੱਤੀ। ਪਿੰਡ ਵਾਲਿਆਂ ਨੇ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਪਿੰਡ ਦੇ ਕੁਝ ਸ਼ਰਾਰਤੀ ਅਨਸਰ ਹਨ ਜੋ ਸ਼ੁਰੂ ਤੋਂ ਗੁਰਦੁਆਰਾ ਸਾਹਿਬ ਦੀ ਸੇਵਾ ਵਿਚ ਅੜਿੱਕਾ ਪਾਉਂਦੇ ਆਏ ਹਨ।
ਹੋਰ ਪੜ੍ਹੋ: ਸੇਵਾ ਮੁਕਤੀ ਤੋਂ ਬਾਅਦ ਦੁਬਾਰਾ ਕੀਤੀਆਂ ਗਈਆਂ ਨਿਯੁਕਤੀਆਂ ਰੱਦ ਕਰਨ ਦੇ ਆਦੇਸ਼
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਉਹਨਾਂ ਨੇ ਗੁਰਦੁਆਰਾ ਸਾਹਿਬ ਅੰਦਰ ਇਕ ਪਾਰਕ ਬਣਾਉਣ ਦਾ ਕੰਮ ਸੁਰੂ ਕਰਵਾਇਆ ਸੀ। ਪਿੰਡ ਦੇ ਕੁਝ ਲੋਕਾਂ ਨੂੰ ਇਹ ਪਸੰਦ ਨਹੀਂ ਸੀ ਕਿ ਗੁਰਦੁਆਰਾ ਸਾਹਿਬ ਅੰਦਰ ਪਾਰਕ ਬਣਾਇਆ ਜਾਵੇ। ਪਿੰਡ ਵਾਸੀਆਂ ਅਨੁਸਾਰ ਪਾਰਕ ਬਣਨ ਦੇ ਤਕਰੀਬਨ 2 ਮਹੀਨੇ ਬਾਅਦ ਪਿੰਡ ਦੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਪਾਰਕ ਨੂੰ ਤੋੜ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਜਾਂਦਾ ਹੈ।
ਹੋਰ ਪੜ੍ਹੋ: ਇਤਿਹਾਸਕ ਹੋਵੇਗੀ 22 ਨਵੰਬਰ ਨੂੰ ਲਖਨਊ 'ਚ ਹੋਣ ਵਾਲੀ ਕਿਸਾਨ ਮਹਾਂਪੰਚਾਇਤ - ਰਾਕੇਸ਼ ਟਿਕੈਤ
ਪਿੰਡ ਦੇ ਸਰਪੰਚ ਦਾ ਕਹਿਣਾ ਹੈ ਕਿ ਜਿਨ੍ਹਾਂ ਵੱਲੋਂ ਇਹ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ, ਉਹਨਾਂ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਅਜਿਹੀਆਂ ਘਟਨਾਵਾਂ ਹੋਣ ਤੋਂ ਰੋਕੀਆਂ ਜਾਣ। ਉਧਰ ਥਾਣਾ ਕਬੀਰਪੁਰ ਦੇ ਐਸਐਚਓ ਮਨਜੀਤ ਸਿੰਘ ਨੇ ਕਿਹਾ ਕਿ ਸੀਸੀਟੀਵੀ ਫੁਟੇਜ ਆਉਣ ਤੋਂ ਬਾਅਦ ਅਤੇ ਮਾਮਲੇ ਦੀ ਪੂਰੀ ਨਿਰਪੱਖਤਾ ਨਾਲ ਜਾਂਚ ਕਰਕੇ ਹੀ ਦੋਸ਼ੀਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।