SGPC ਦੀ ਅੰਤ੍ਰਿਗ ਕਮੇਟੀ ਨੇ ਲਿਆ ਵੱਡਾ ਫ਼ੈਸਲਾ, ਨਰਾਇਣ ਸਿੰਘ ਨੂੰ ਪੰਥ 'ਚੋਂ ਛੇਕਣ ਦੀ ਕੀਤੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦੁਆਰ 'ਤੇ ਗੋਲੀ ਚੱਲਣ ਦੀ ਕੀਤੀ ਨਿੰਦਾ

The internal committee of SGPC took a big decision

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਹੈ। ਮੀਟਿੰਗ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਦੇ ਰਵੱਈਏ ਨੂੰ ਨਕਾਰਾਤਮਕ ਦੱਸਿਆ।

ਉਨ੍ਹਾਂ ਨੇ ਇਕ ਕਮੇਟੀ ਬਣਾ ਕੇ ਸਾਰੀ ਸਾਜ਼ਿਸ਼ ਦੀ ਜਾਂਚ ਰਿਪੋਰਟ 3 ਹਫਤਿਆਂ ਦੇ ਅੰਦਰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਨਰਾਇਣ ਸਿੰਘ ਚੌੜਾ ਨੇ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕੀਤਾ ਹੈ, ਇਹ ਨਿੰਦਣਯੋਗ ਹੈ

ਕਮੇਟੀ ਨੇ ਫੈਸਲਾ ਕੀਤਾ ਕਿ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਿਆ ਜਾਵੇ। ਇਸ ਹਮਲੇ ਨਾਲ ਹਰਿਮੰਦਰ ਸਾਹਿਬ ਦੇ ਗੇਟ ਨੂੰ ਗੋਲੀ ਲੱਗੀ। ਇਹ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਅਪਮਾਨ ਹੈ। ਅੰਤ੍ਰਿੰਗ ਕਮੇਟੀ ਮਹਿਸੂਸ ਕਰਦੀ ਹੈ ਕਿ ਸੰਗਤਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।

ਇਸ ਲਈ ਹੋਰ ਦੋਸ਼ੀਆਂ ਦੀ ਪਛਾਣ ਕਰਨ ਲਈ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਲਈ ਇੱਕ ਕਮੇਟੀ ਬਣਾਈ ਗਈ ਹੈ, ਜੋ ਤਿੰਨ ਹਫ਼ਤਿਆਂ ਵਿੱਚ ਆਪਣੀ ਰਿਪੋਰਟ ਦੇਵੇਗੀ। ਇਸ ਕਮੇਟੀ ਦੇ ਕੋਆਰਡੀਨੇਟਰ ਪ੍ਰਤਾਪ ਸਿੰਘ ਹੋਣਗੇ।