Darbar Sahib News: ਸ੍ਰੀ ਦਰਬਾਰ ਸਾਹਿਬ ਦੇ ਨਾਂਅ ਹੋਇਆ ਨਵਾਂ ਰਿਕਾਰਡ, ਸਭ ਤੋਂ ਵੱਧ ਦੇਖਣ ਵਾਲੇ ਧਾਰਮਿਕ ਸਥਾਨ ਵਜੋਂ ਕੀਤਾ ਗਿਆ ਸਨਮਾਨਿਤ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

Darbar Sahib News: :ਕੜਾਕੇ ਦੀ ਠੰਢ ਦੇ ਬਾਵਜੂਦ ਰੋਜ਼ਾਨਾ ਇੱਕ ਲੱਖ ਤੋਂ ਵੱਧ ਸ਼ਰਧਾਲੂ ਹੁੰਦੇ ਹਨ ਨਤਮਸਤਕ

A new record in the name of Sri Darbar Sahib News in punjabi

A new record in the name of Sri Darbar Sahib News in punjabi : ਅੰਮ੍ਰਿਤਸਰ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਤਾਦਾਦ ਵਿੱਚ ਸੰਗਤ ਨਤਮਸਤਕ ਹੁੰਦੀ ਹੈ। ਰੋਜ਼ਾਨਾ ਲੱਖਾਂ ਦੀ ਤਾਦਾਦ ‘ਚ ਆਉਂਦੀ ਸੰਗਤ ਦਾ ਖਿਆਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੇਠ ਚੱਲ ਰਹੇ ਪ੍ਰਬੰਧ ਅਨੁਸਾਰ ਕੀਤਾ ਜਾਂਦਾ ਹੈ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕੋਈ ਮੁਸ਼ਕਿਲ ਨਾ ਆਵੇ | ਇਸ ਦਾ ਖਾਸ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਂਦਾ ਹੈ |

ਇਹ ਵੀ ਪੜ੍ਹੋ: ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਹੋਵੇਗਾ- ਮੰਤਰੀ ਬ੍ਰਹਮ ਸ਼ੰਕਰ ਜਿੰਪਾ  

ਹਰਿਮੰਦਰ ਸਾਹਿਬ ਵਲੋ ਅੱਜ ਇਕ ਹੋਰ ਵਿਸ਼ਵ ਰਿਕਾਰਡ ਕਾਇਮ ਕੀਤਾ ਗਿਆ। ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਅੱਜ ਐਕਸਕਲੂਸਿਵ ਵਰਲਡ ਰਿਕਾਰਡ ਵੱਲੋਂ ਸਭ ਤੋਂ ਵੱਧ ਦੇਖਣ ਵਾਲੇ ਸਥਾਨ ਵਜੋਂ ਸਨਮਾਨਿਤ ਕੀਤਾ ਗਿਆ। 

ਇਹ ਵੀ ਪੜ੍ਹੋ: Salman Khan News: ਪੁਲਿਸ ਨੇ ਸਲਮਾਨ ਖਾਨ ਦੇ ਘਰ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਦੋ ਨੌਜਵਾਨਾਂ ਖਿਲਾਫ਼ ਮਾਮਲਾ ਕੀਤਾ ਦਰਜ 

ਐਕਸਕਲੂਸਿਵ ਵਰਲਡ ਰਿਕਾਰਡਜ਼ ਨਾਂ ਦੀ ਸੰਸਥਾ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਦੁਨੀਆ ਦੇ ਸਭ ਤੋਂ ਵੱਧ ਸ਼ਰਧਾਲੂਆਂ ਦੀ ਆਮਦ ਵਾਲੇ ਪਵਿੱਤਰ ਅਸਥਾਨ ਦੇ ਸਤਿਕਾਰ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਨਮਾਨ ਪੱਤਰ ਭੇਟ ਕੀਤਾ ਗਿਆ ਹੈ। ਸੰਸਥਾ ਦੇ ਮੁਖੀ ਡਾ. ਪੰਕਜ ਖਟਵਾਨੀ ਅਤੇ ਦੀਪਕ ਥਾਵਾਨੀ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜ ਕੇ ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਅਤੇ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਸੌਂਪਿਆ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਪੰਕਜ ਖਟਵਾਨੀ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸਤਿਕਾਰ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੱਸ ਦੇਈਏ ਕਿ ਹਰ ਰੋਜ਼ ਇੱਕ ਲੱਖ ਤੋਂ ਵੱਧ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਪਹੁੰਚਦੇ ਹਨ। ਸਾਲ 2020 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਨੂੰ ਪੀਐੱਮ ਨਰਿੰਦਰ ਮੋਦੀ ਵੱਲੋ ਵਿਸ਼ਵ ਦੀ ਸਭ ਤੋਂ ਵੱਡੀ ਰਸੋਈ ਦਾ ਰਿਕਾਰਡ ਦਿਤਾ ਗਿਆ ਸੀ ਤੇ ਕਿਹਾ ਕਿ ਗਰਮੀ ਹੋਵੇ ਜਾਂ ਸਰਦੀ ਹਰ ਸਮੇਂ ਇੱਥੇ ਸੰਗਤ ਨੂੰ ਲੰਗਰ ਵਰਤਾਇਆ ਜਾਂਦਾ ਹੈ।

 (For more Punjabi news apart from A new record in the name of Sri Darbar Sahib News in punjabi , stay tuned to Rozana Spokesman)