ਇਕਬਾਲ ਸਿੰਘ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਅਪਣੀਆਂ ਗ਼ਲਤੀਆਂ ਲਈ ਭੁਲ ਬਖ਼ਸ਼ਾਉਣ : ਭਾਈ ਲੌਂਗੋਵਾਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਫ਼ਤਿਹਗੜ੍ਹ ਸਾਹਿਬ : ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਅਪਣੇ 'ਤੇ ਲੱਗੇ ਦੋਸ਼ਾਂ ਤੇ ਹੋਈਆਂ ਗ਼ਲਤੀਆਂ ਲਈ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ...

Bhai Gobind Singh Longowal

ਫ਼ਤਿਹਗੜ੍ਹ ਸਾਹਿਬ : ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਅਪਣੇ 'ਤੇ ਲੱਗੇ ਦੋਸ਼ਾਂ ਤੇ ਹੋਈਆਂ ਗ਼ਲਤੀਆਂ ਲਈ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਅਪਣੀਆਂ ਗ਼ਲਤੀਆਂ ਲਈ ਭੁਲ ਬਖ਼ਸ਼ਾਉਣ ਕਿਉਂÎਕਿ ਉਨ੍ਹਾਂ 'ਤੇ ਲੱਗੇ ਦੋਸ਼ਾਂ ਕਾਰਨ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਵੀ ਠੇਸ ਪਹੁੰਚੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਫ਼ਤਿਹਗੜ੍ਹ ਸਾਹਿਬ ਵਿਖੇ ਮਨਾਈ ਜਾ ਰਹੀ ਪੰਥ ਰਤਨ ਸੰਤ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਦੀ ਬਰਸੀ ਸਮਾਗਮ ਵਿਚ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। 

ਗਿਆਨੀ ਇਕਬਾਲ ਸਿੰਘ ਵਲੋਂ ਅਪਣੀ ਜਾਨ ਨੂੰ ਖ਼ਤਰਾ ਕਰਾਰ ਦੇਣ ਸਬੰਧੀ ਬੋਲਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਗਿਆਨੀ ਇਕਬਾਲ ਸਿੰਘ ਵਿਰੁਧ ਬਹੁਤ ਸਾਰੀਆਂ ਸ਼ਿਕਾਇਤਾਂ ਮਿਲਣ ਉਪਰੰਤ ਜਾਂਚ ਲਈ ਬਣਾਈ ਗਈ ਕਮੇਟੀ ਦੀ ਰੀਪੋਰਟ ਦੇ ਆਧਾਰ 'ਤੇ ਹੀ ਉਨ੍ਹਾਂ ਨੂੰ ਪਦਵੀ ਤੋਂ ਸੇਵਾਮੁਕਤ ਕੀਤਾ ਗਿਆ ਹੈ ਤੇ ਹੁਣ ਜੋ ਜਥੇਦਾਰ ਵਲੋਂ ਊਲ-ਜਲੂਲ ਬੋਲਿਆ ਜਾ ਰਿਹਾ ਹੈ ਉਹ ਪਹਿਲਾਂ ਕਿਉਂ ਨਾ ਬੋਲੇ? ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਚੋਣ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ।