17 ਮਾਰਚ ਨੂੰ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
ਸ਼੍ਰੋਮਣੀ ਕਮੇਟੀ ਨਾਲ ਸਬੰਧਤ ਮਾਮਲੇ ਵਿਚਾਰੇ ਜਾਣਗੇ
SGPC's internal committee meeting to be held on March 17
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 17 ਮਾਰਚ 2025 ਨੂੰ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਸੈਕਟਰ 5 ’ਚ ਉਪ ਦਫ਼ਤਰ ਵਿਖੇ ਦੁਪਹਿਰ 12 ਵਜੇ ਹੋਵੇਗੀ।
ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਇਕੱਤਰਤਾ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਮਾਮਲੇ ਵਿਚਾਰੇ ਜਾਣਗੇ। ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ।