ਕੰਟਰੈਕਟ 'ਤੇ ਕੰਮ ਕਰਦੇ ਮੁਲਾਜ਼ਮ ਫਾਰਗਾਂ 'ਚ ਸ਼ਾਮਲ ਨਹੀਂ : ਭਾਈ ਲੌਂਗੋਵਾਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਧੀਨ ਪਹਿਲਾਂ ਤੋਂ ਕੰਟਰੈਕਟ ਤੇ ਕੰਮ ਕਰਦੇ...

bhai gobind singh longowal

ਅੰਮ੍ਰਿਤਸਰ (ਇੰਦਰ ਮੋਹਣ ਸਿੰਘ ਅਨਜਾਣ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਧੀਨ ਪਹਿਲਾਂ ਤੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮ ਫਾਰਗ ਕੀਤੇ ਗਏ ਮੁਲਾਜ਼ਮਾਂ ਵਿਚ ਸ਼ਾਮਲ ਨਹੀਂ ਹਨ। ਦਫਤਰ ਤੋਂ ਜਾਰੀ ਬਿਆਨ ਵਿਚ ਸ. ਲੌਂਗੋਵਾਲ ਨੇ ਕਿਹਾ ਕਿ ਕੱਢੇ ਗਏ 523 ਮੁਲਾਜ਼ਮਾਂ ਸਬੰਧੀ ਬਣਾਈ ਗਈ ਸਬ-ਕਮੇਟੀ ਦੀ ਰਿਪੋਰਟ ਤੋਂ ਬਾਅਦ ਇਸ ਸਬੰਧੀ ਫੈਸਲਾ ਸਮੁੱਚੀ ਅੰਤ੍ਰਿਗ ਕਮੇਟੀ ਨੇ ਸਰਬਸੰਮਤੀ ਨਾਲ ਲਿਆ ਹੈ। ਉਨ•ਾਂ ਕਿਹਾ ਕਿ ਇਸ ਸਮੇਂ ਤੋਂ ਪਹਿਲਾਂ ਕੰਟਰੈਕਟ ਦੇ ਆਧਾਰ ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਇਸ  ਰਿਪੋਰਟ ਵਿਚ ਜ਼ਿਕਰ ਨਹੀਂ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿਚ ਪਿਛਲੇ 3-4 ਸਾਲਾਂ ਤੋਂ ਠੇਕਾ ਅਧਾਰਤ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਨਿਯਮਾਂ ਅਨੁਸਾਰ ਬਰੇਕ ਤੋਂ ਬਾਅਦ ਅਗਲੇ ਸਾਲ ਲਈ ਰੱਖਿਆ ਜਾਂਦਾ ਹੈ। ਉਨ•ਾਂ ਕਿਹਾ ਕਿ ਇਸ ਸਬੰਧੀ ਡਾਇਰੈਕਟਰ, ਡਾਇਰੈਕਟੋਰੇਟ ਵਿਭਾਗ ਵੱਲੋਂ ਸਕੂਲਾਂ ਨੂੰ ਪੱਤਰ ਸਰਕੂਲੇਟ ਕਰ ਦਿੱਤਾ ਗਿਆ ਹੈ। ਉਨ•ਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੋੜ ਅਨੁਸਾਰ ਸਕੂਲਾਂ ਲਈ ਅਧਿਆਪਕ, ਕਲਰਕ, ਟੈਕਨੀਕਲ ਸਟਾਫ ਤੇ ਸੇਵਾਦਾਰਾਂ ਦੀਆਂ 335 ਅਸਾਮੀਆਂ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ। ਉਨ•ਾਂ ਇਹ ਵੀ ਸਪੱਸਟ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਫਾਰਗ ਕੀਤੇ ਮੁਲਾਜ਼ਮ ਯੋਗਤਾ ਅਨੁਸਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪ੍ਰਚਾਰਕ, ਢਾਡੀ ਅਤੇ ਧਾਰਮਿਕ ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਵੀ ਜਾਰੀ ਹੈ।