Panthak News: ਜੈਕਾਰਿਆਂ ਦੀ ਗੂੰਜ ਵਿਚ ਸਿੱਖ ਸ਼ਰਧਾਲੂਆਂ ਦਾ ਜੱਥਾ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪਾਕਿਸਤਾਨ ਲਈ ਹੋਇਆ ਰਵਾਨਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

Panthak Newsਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜੱਥਾ

Sikh pilgrims going to Pakistan News in punjabi

ਪਾਕਿਸਤਾਨ ਵਿਖੇ ਵਿਸਾਖੀ ਦਾ ਤਿਉਹਾਰ ਮਨਾਉਣ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜੱਥਾ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਅਟਾਰੀ ਸਰਹੱਦ ਲਈ ਰਵਾਨਾ ਹੋਇਆ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਸ. ਜੰਗ ਬਹਾਦਰ ਸਿੰਘ ਕਰ ਰਹੇ ਹਨ। ਜਥੇ ਦੀ ਪਾਕਿਸਤਾਨ ਲਈ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਓ.ਐਸ.ਡੀ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਤੇ ਹੋਰਨਾਂ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ ਗਿਆ। ਇਹ ਜੱਥਾ ਪਾਕਿਸਤਾਨ ਵਿਖੇ ਵਿਸਾਖੀ ਦਾ ਤਿਉਹਾਰ ਮਨਾਉਣ ਅਤੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤ ਆਵੇਗਾ।

ਪਾਕਿਸਤਾਨੀ ਹਾਈ ਕਮਿਸ਼ਨ ਵਲੋਂ ਇਸ ਵਾਰ 7000 ਦੇ ਕਰੀਬ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ।   ਪਾਕਿਸਤਾਨ ਸਰਕਾਰ ਨੇ ਵਿਸਾਖੀ ਦੇ ਤਿਉਹਾਰ ਲਈ ਭਾਰਤੀ ਸਿੱਖ ਸ਼ਰਧਾਲੂਆਂ ਨੂੰ 6,700 ਤੋਂ ਵੱਧ ਵੀਜ਼ਾ ਜਾਰੀ ਕੀਤੇ ਹਨ, ਜੋ 50 ਸਾਲਾਂ ਵਿਚ ਪਹਿਲੀ ਵਾਰ ਦੋਹਾਂ ਦੇਸ਼ਾਂ ਵਿਚਾਲੇ ਹੋਈ ਸਹਿਮਤੀ ਤੋਂ ਵੱਧ ਹੈ।

 ਈ.ਟੀ.ਪੀ.ਬੀ. ਦੇ ਵਧੀਕ ਸਕੱਤਰ ਸੈਫੁੱਲਾ ਖੋਖਰ ਨੇ ਕਿਹਾ, ‘‘ਪਾਕਿਸਤਾਨ-ਭਾਰਤ ਧਾਰਮਕ ਪ੍ਰੋਟੋਕੋਲ ਸਮਝੌਤਾ 1974 ਦੇ ਤਹਿਤ ਕਿਸੇ ਵੀ ਧਾਰਮਕ ਤਿਉਹਾਰ ਲਈ 3,000 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਹੈ। ਸਰਕਾਰ ਨੇ ਧਾਰਮਕ ਮਾਮਲਿਆਂ ਦੇ ਮੰਤਰਾਲੇ ਅਤੇ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਦੀ ਵਿਸ਼ੇਸ਼ ਬੇਨਤੀ ’ਤੇ 6,751 ਵੀਜ਼ਾ ਜਾਰੀ ਕੀਤੇ ਹਨ ਜੋ 3,751 ਵਾਧੂ ਵੀਜ਼ਾ ਹਨ।’