ਕਾਂਗਰਸ ਵਲੋਂ ਧਾਰਮਕ ਗ੍ਰੰਥਾਂ ਦੇ ਨਾਂਅ 'ਤੇ ਕੀਤੀ ਜਾ ਰਹੀ ਹੈ ਨੀਵੇਂ ਪੱਧਰ ਦੀ ਘਟੀਆ ਰਾਜਨੀਤੀ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੁਆਰਾ ਅਤੇ ਹੋਰ ਵਿਰੋਧੀ ਪਾਰਟੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਹਰ ਤਰ੍ਹਾਂ ਦਾ...

MLA Ravinder singh brahmpura

ਸ੍ਰੀ ਖਡੂਰ ਸਾਹਿਬ : 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੁਆਰਾ ਅਤੇ ਹੋਰ ਵਿਰੋਧੀ ਪਾਰਟੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਹਰ ਤਰ੍ਹਾਂ ਦਾ ਹੱਥਕੰਡਾ ਅਪਣਾਇਆ ਗਿਆ ਸੀ ਤੇ ਲੋਕਾਂ ਨੇ ਇਨ੍ਹਾਂ ਦੀਆਂ ਮੋਮੋਠੱਗਣੀਆਂ ਗੱਲਾਂ ਵਿਚ ਆ ਕੇ ਕਾਂਗਰਸ ਨੂੰ ਬਹੁਮਤ ਦੇ ਦਿਤਾ। ਪਰ ਇਸ ਪਾਰਟੀ ਨੇ 1984 ਵਿਚ ਸਿੱਖਾਂ ਦਾ ਕਤਲੇਆਮ ਕੀਤਾ ਸੀ ਅਤੇ ਹੁਣ ਇਸ ਪਾਰਟੀ ਵਲੋਂ ਧਰਮ ਗ੍ਰੰਥਾਂ ਦੀਆਂ ਬੇਅਦਬੀਆਂ ਦੇ ਨਾਂਅ 'ਤੇ ਗੰਦੀ ਤੇ ਨੀਵੇਂ ਪੱਧਰ ਦੀ ਰਾਜਨੀਤੀ ਕੀਤੀ ਜਾ ਰਹੀ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ 19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋ ਰਹੀਆਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਲਈ ਵੱਖ-ਵੱਖ ਜ਼ੋਨਾਂ ਤੋਂ ਖੜੇ ਉਮੀਦਵਾਰਾਂ ਨਾਲ ਖਡੂਰ ਸਾਹਿਬ ਵਿਖੇ ਮੀਟਿੰਗ ਕਰਨ ਉਪਰੰਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਸ਼ਹੀਦਾਂ ਦੀ ਪਾਰਟੀ ਹੈ ਜਿਸ ਨੂੰ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਤੇ ਯੋਧਿਆਂ ਨੇ ਕਾਲੇ ਪਾਣੀਆਂ ਦੀਆਂ ਜੇਲਾਂ ਕੱਟੀਆਂ ਅਤੇ ਅਪਣੀਆਂ ਕੁਰਬਾਨੀਆਂ ਦੇ ਕਿ ਪਾਰਟੀ ਨੂੰ ਖੜਾ ਕੀਤਾ।

ਉਨ੍ਹਾਂ ਕਿਹਾ ਕਿ ਕਾਂਗਰਸ ਦੁਆਰਾ ਜੋ ਜਸਟਿਸ ਰਣਜੀਤ ਸਿੰਘ ਕਮਿਸ਼ਨ ਬਣਾ ਕਿ ਅਕਾਲੀ ਦਲ ਨੂੰ ਬਦਨਾਮ ਕੀਤਾ ਜਾ ਰਿਹਾ ਹੈ, ਉਹ ਸੱਭ ਕੂੜ, ਫ਼ਰਜ਼ੀ ਅਤੇ ਝੂਠ ਦਾ ਪੁਲੰਦਾ ਤਿਆਰ ਕੀਤਾ ਗਿਆ ਹੈ ਜਿਸ ਦੀ ਸਚਾਈ ਜਲਦੀ ਹੀ ਲੋਕਾਂ ਦੀ ਕਚਹਿਰੀ ਵਿਚ ਸਾਹਮਣੇ ਆ ਜਾਵੇਗੀ। ਇਸ ਮੌਕੇ ਉਘੇ ਉਦਯੋਗਪਤੀ ਗੁਰਿੰਦਰ ਸਿੰਘ ਟੋਨੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਦਲਬੀਰ ਸਿੰਘ ਜਹਾਂਗੀਰ ਆਦਿ ਹਾਜ਼ਰ ਸਨ।