ਉੜੀਸਾ ਵਿਚ ਗੁਰਦਵਾਰਾ ਸਾਹਿਬ ਢਾਹੁਣਾ ਸੋਚੀ ਸਮਝੀ ਸਾਜ਼ਸ਼ : ਬੈਂਸ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਉੜੀਸਾ ਵਿਚ ਇਕ ਮੰਦਿਰ ਦੇ ਸਾਹਮਣੇ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੰਚਾਉਣਾ ਅਤੇ ਢਾਹੁਣ ਦੀ ਕਾਰਵਾਈ ਦੀ ਲੋਕ ਇਨਸਾਫ਼ ਪਾਰਟੀ

Simarjit Singh Bains

ਲੁਧਿਆਣਾ  (ਪਰਮਜੀਤ ਸਿੰਘ ਲੱਖੋਵਾਲ, ਅਮਰਜੀਤ ਸਿੰਘ ਕਲਸੀ):ਉੜੀਸਾ ਵਿਚ ਇਕ ਮੰਦਿਰ ਦੇ ਸਾਹਮਣੇ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੰਚਾਉਣਾ ਅਤੇ ਢਾਹੁਣ ਦੀ ਕਾਰਵਾਈ ਦੀ ਲੋਕ ਇਨਸਾਫ਼ ਪਾਰਟੀ ਵਲੋਂ ਘੋਰ ਨਿੰਦਾ ਕੀਤੀ ਗਈ ਹੈ ਅਤੇ ਇਸ ਨੂੰ ਘੱਟ ਗਿਣਤੀਆਂ ਦੇ ਹੱਕਾਂ ਦੀ ਰਾਖੀ ਅਤੇ ਅਜ਼ਾਦੀ 'ਤੇ ਇਕ ਸਾਜ਼ਸ਼ ਤਹਿਤ ਕੀਤਾ ਗਿਆ ਹਮਲਾ ਕਰਾਰ ਦਿਤਾ ਗਿਆ ਹੈ।

ਇਸ ਸਬੰਧੀ ਅੱਜ ਦੇਰ ਸ਼ਾਮ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਅਪਣੇ ਦਫ਼ਤਰ ਵਿਖੇ ਵਿਸ਼ੇਸ਼ ਮਤਾ ਪਾਸ ਕਰਦੇ ਹੋਏ ਤੁਰਤ ਸੂਬੇ ਦੇ ਮੁੱਖ ਮੰਤਰੀ ਸਮੇਤ ਐਸਜੀਪੀਸੀ ਦੇ ਪ੍ਰਧਾਨ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿਚ ਤੁਰਤ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਵਿਧਾਇਕ ਬੈਂਸ ਭਰਾਵਾਂ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਵਿਚ ਸੱਤਾ ਸੰਭਾਲੀ ਹੈ ਦੇਸ਼ ਦੇ ਸਿੱਖਾਂ ਸਮੇਤ ਘੱਟ ਗਿਣਤੀਆਂ ਤੇ ਹਮਲੇ ਕੀਤੇ ਜਾ ਰਹੇ ਹਨ

ਇਥੋਂ ਤਕ ਕਿ ਘੱਟ ਗਿਣਤੀਆਂ ਦੇ ਧਾਰਮਕ ਸਥਾਨਾਂ 'ਤੇ ਵੀ ਸਮੇਂ ਸਮੇਂ 'ਤੇ ਕੋਝੀਆਂ ਚਾਲਾਂ ਚਲਦੇ ਹੋਏ ਹਮਲੇ ਕਰ ਕੇ ਖ਼ਤਮ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਸ ਦੌਰਾਨ ਜਥੇਦਾਰ ਬਲਵਿੰਦਰ ਸਿੰਘ ਬੈਂਸ ਅਤੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਉੜੀਸਾ ਵਿਚ ਢਾਹੇ ਗਏ ਗੁਰਦੁਆਰਾ ਸਾਹਿਬ ਦੀ ਭਰਪੂਰ ਨਿੰਦਾ ਕਰਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਅਪੀਲ ਕੀਤੀ ਹੈ

ਕਿ ਇਸ ਮਾਮਲੇ ਵਿਚ ਤੁਰਤ ਐਕਸ਼ਨ ਲੈਂਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਰੱਖਿਆ ਮੰਤਰੀ ਨਾਲ ਗੱਲ ਕੀਤੀ ਜਾਵੇ ਅਤੇ ਸਿੱਖਾਂ ਵਿਸ਼ੇਸ਼ ਕਰ ਕੇ ਘੱਟ ਗਿਣਤੀਆਂ ਵਿਰੁਧ ਕੀਤੀਆਂ ਜਾ ਰਹੀਆਂ ਸਾਜ਼ਸ਼ਾਂ ਸਬੰਧੀ ਜਾਣੂ ਕਰਵਾਉਣ ਦੇ ਨਾਲ ਨਾਲ ਦੋਸ਼ੀਆਂ ਵਿਰੁਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਵਾਉਣ ਦੀ ਗੱਲ ਕੀਤੀ ਜਾਵੇ।