ਕਿਸਾਨੀ ਮੋਰਚੇ ਦੀ ਫਤਿਹ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ ਅਰਦਾਸ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਵੱਡੀ ਗਿਣਤੀ 'ਚ ਸੰਗਤ ਨੇ ਭਰੀ ਅਰਦਾਸ 'ਚ ਹਾਜ਼ਰੀ

Ardas for protesting farmers in Amritsar

ਅੰਮ੍ਰਿਤਸਰ: ਦਿੱਲੀ ਵਿਚ ਕਿਸਾਨੀ ਮੋਰਚੇ ਦਾ ਅੱਜ 15ਵਾਂ ਦਿਨ ਹੈ। ਇਸ ਦੇ ਚਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਗ੍ਰੰਥੀ ਸਿੰਘਾਂ ਵੱਲੋਂ ਕਿਸਾਨੀ ਮੋਰਚੇ ਦੀ ਜਿੱਤ ਲਈ ਅਰਦਾਸ ਕੀਤੀ।

ਇਸ ਮੌਕੇ ਭਾਰੀ ਗਿਣਤੀ ਵਿਚ ਸਿੱਖ ਸੰਗਤ ਸ਼ਾਮਲ ਸੀ ਤੇ ਸੰਗਤ ਨੇ ਦਿੱਲੀ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸਲਾਮਤੀ ਲਈ ਅਰਦਾਸ ਕੀਤੀ। ਦੱਸ ਦਈਏ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਦਿੱਲੀ ਵਿਚ ਸੰਘਰਸ਼ ਕਰ ਰਹੇ ਹਨ।

ਇਸ ਦੇ ਚਲਦਿਆਂ ਹਰ ਵਰਗ ਕਿਸਾਨਾਂ ਦਾ ਸਮਰਥਨ ਕਰ ਰਿਹਾ ਹੈ ਤੇ ਉਹਨਾਂ ਦੀ ਸਲਾਮਤੀ ਲਈ ਦੁਆਵਾਂ ਕਰ ਰਿਹਾ ਹੈ। ਕਿਸਾਨੀ ਸੰਘਰਸ਼ ਨੂੰ ਪੰਥਕ ਧਿਰਾਂ ਦਾ ਵੀ ਭਰਪੂਰ ਯੋਗਦਾਨ ਮਿਲ ਰਿਹਾ ਹੈ।  

ਇਸ ਤੋਂ ਇਲਾਵਾ ਬੀਤੇ ਦਿਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ।