ਇਕ ਵਾਰ ਫਿਰ Amazon ਨੇ ਕੀਤੀ ਗੁਰੂ ਘਰ ਦੀ ਬੇਅਦਬੀ! ਤਸਵੀਰਾਂ ਹੋਈਆਂ ਵਾਇਰਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਆਏ ਦਿਨ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

Photo

ਨਵੀਂ ਦਿੱਲੀ: ਆਏ ਦਿਨ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਕਈ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਵੀ ਸਿੱਖ ਭਾਵਨਾਵਾਂ ਨਾਲ ਖਿਲਵਾੜ ਹੋਣੋ ਨਹੀਂ ਰੁਕ ਰਹੇ। ਇਸ ਸਬੰਧੀ ਇਕ ਤਾਜ਼ਾ ਖ਼ਬਰ ਸਾਹਮਣੇ ਆਈ ਹੈ। ਹੁਣ ਮਸ਼ਹੂਰ ਆਨਲਾਈਨ ਕੰਪਨੀ ਐਮਾਜ਼ੋਨ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਸਿੱਖ ਧਰਮ ਦੇ ਪਵਿੱਤਰ ਅਤੇ ਇਤਿਹਾਸਕ ਧਰਮ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ ਹੈ। ਦਰਅਸਲ ਆਨਲਾਈਨ ਵਿਕਰੀ ਕਰਨ ਵਾਲੀ ਕੰਪਨੀ ਐਮਾਜ਼ੋਨ ਵਲੋਂ ਡੋਰਮੈਟ 'ਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਤਸਵੀਰ ਛਪਾਈ ਹੈ। ਜਿਸ ਤੋਂ ਬਾਅਦ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਐਮਾਜ਼ੋਨ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਇਸ ਹਰਕਤ ਦਾ ਵੱਖ-ਵੱਖ ਸਿੱਖ ਸੰਗਠਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਐਮਾਜ਼ੋਨ ਦੀ ਇਸ ਹਰਕਤ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਇਸ ਦਾ ਵਿਰੋਧ ਕੀਤਾ ਹੈ। ਉਹਨਾਂ ਵੱਲੋਂ ਇਸ ਖਿਲਾਫ ਸ਼ਿਕਾਇਤ ਕੀਤੀ ਗਈ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਫਲਿੱਪਕਾਰਟ ਅਤੇ ਐਮਾਜ਼ੋਨ ਕੰਪਨੀ ਨੇ ਟਾਇਲਟ ਸੀਟ ਅਤੇ ਡੋਰਮੈਟ 'ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਲਗਾ ਕੇ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਸੀ ਪਰ ਸਿੱਖ ਭਾਈਚਾਰੇ ਦੇ ਰੋਸ ਮਗਰੋਂ ਕੰਪਨੀ ਨੇ ਸ਼੍ਰੋਮਣੀ ਕਮੇਟੀ ਤੋਂ ਮੁਆਫੀ ਮੰਗ ਲਈ ਸੀ।

ਜ਼ਿਕਰਯੋਗ ਹੈ ਕਿ ਦੁਨੀਆ ਭਰ 'ਚ ਵਸਦੀਆਂ ਕਰੋੜਾਂ ਨਾਨਕ ਨਾਮਲੇਵਾ ਸੰਗਤਾਂ ਦੀਆਂ ਭਾਵਨਾਵਾਂ ਸ੍ਰੀ ਹਰਿਮੰਦਰ ਸਾਹਿਬ ਨਾਲ ਜੁੜੀਆਂ ਹੋਈਆਂ ਹਨ।