ਗੁਰੂ ਨਾਨਕ ਦੇਵ 'ਵਰਸਿਟੀ ਨੂੰ ਸੈਂਟਰਲ ਯੂਨੀਵਰਸਿਟੀ ਬਣਾਇਆ ਜਾਵੇ : ਗੁਰਜੀਤ ਔਜਲਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਦੇ ਮੱਦੇਨਜ਼ਰ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਦੀ ਗੁਰੂ ਨਾਨਕ...

parkash javdekar with Gurjit Aujla

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਦੇ ਮੱਦੇਨਜ਼ਰ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਹਿਮ ਮੰਗ ਨੂੰ ਲੈ ਕੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨਾਲ ਮੁਲਾਕਾਤ ਕੀਤੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸੈਂਟਰਲ ਯੂਨੀਵਰਸਿਟੀ ਦਾ ਦਰਜਾ ਦੇਣ ਦੀ ਮੰਗ ਕੀਤੀ।

ਦਸ ਦਈਏ ਕਿ ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ 50 ਸਾਲ ਪਹਿਲਾਂ 24 ਨਵੰਬਰ 1969 ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਅਵਤਾਰ ਪੁਰਬ ਮੌਕੇ ਸਥਾਪਿਤ ਕੀਤਾ ਗਿਆ ਸੀ। ਇਹ ਪੰਜਾਬ ਅਤੇ ਭਾਰਤ ਦੀਆਂ ਨਵੀਨਤਮ ਯੂਨੀਵਰਸਿਟੀਆਂ ਵਿਚੋਂ ਇਕ ਹੈ।

ਬਹੁਤ ਥੋੜ੍ਹੇ ਸਮੇਂ ਵਿਚ ਹੀ ਇਸ ਯੂਨੀਵਰਸਿਟੀ ਨੇ ਕਾਫ਼ੀ ਮੱਲਾਂ ਮਾਰੀਆਂ ਹਨ। ਜੇਕਰ ਕੇਂਦਰ ਸਰਕਾਰ ਵਲੋਂ ਇਸ ਯੂਨੀਵਰਸਿਟੀ ਨੂੰ ਸੈਂਟਰਲ ਯੂਨੀਵਰਸਿਟੀ ਦਾ ਦਰਜਾ ਦਿਤਾ ਜਾਂਦਾ ਹੈ ਤਾਂ ਇਹ ਯੂਨੀਵਰਸਿਟੀ ਪੰਜਾਬ ਦੇ ਸਿੱਖਿਆ ਖੇਤਰ ਦਾ ਧੁਰਾ ਸਾਬਤ ਹੋ ਸਕਦੀ ਹੈ।