ਸ਼ਿਲਾਂਗ 'ਚ ਸਿੱਖ ਪਰਵਾਰਾਂ ਨੂੰ ਤਬਦੀਲ ਕਰਨ 'ਤੇ ਰੋਕ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਮੇਘਾਲਿਆ ਹਾਈ ਕੋਰਟ ਨੇ ਕਿਹਾ ਕਿ ਸ਼ਿਲਾਂਗ ਵਿਚ ਰਹਿੰਦੇ ਸਿੱਖ ਪਰਵਾਰਾਂ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ 'ਤੇ ਰੋਕ ਲਗਾ ਦਿੰਦਿਆਂ ਸੂਬਾ ਸਰਕਾਰ ਨੂੰ..........

Sikhs In Meghalaya

ਨਵੀਂ ਦਿੱਲੀ : ਮੇਘਾਲਿਆ ਹਾਈ ਕੋਰਟ ਨੇ ਕਿਹਾ ਕਿ ਸ਼ਿਲਾਂਗ ਵਿਚ ਰਹਿੰਦੇ ਸਿੱਖ ਪਰਵਾਰਾਂ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ 'ਤੇ ਰੋਕ ਲਗਾ ਦਿੰਦਿਆਂ ਸੂਬਾ ਸਰਕਾਰ ਨੂੰ ਇਸ ਤਬਦੀਲੀ ਵਿਰੁਧ 218 ਪਰਵਾਰਾਂ ਵਲੋਂ ਦਾਖ਼ਲ ਪਟੀਸ਼ਨ 'ਤੇ  ਚਾਰ ਹਫ਼ਤਿਆਂ ਵਿਚ ਅਪਣਾ ਜਵਾਬ ਦਾਖ਼ਲ ਕਰਨ ਦੀ ਹਦਾਇਤ ਕੀਤੀ ਹੈ। ਦਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਜਦ ਇਸ ਇਲਾਕੇ ਵਿਚ ਸਿੱਖਾਂ ਤੇ ਸਥਾਨਕ ਲੋਕਾਂ ਵਿਚ ਤਣਾਅ ਪੈਦਾ ਹੋ ਗਿਆ ਸੀ ਤਾਂ ਉਸ ਸਮੇਂ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਇਕ ਵਫ਼ਦ ਨੇ ਸ਼ਿਲਾਂਗ ਦਾ ਦੌਰਾ ਕੀਤਾ ਸੀ।

ਹੁਣ 218 ਪਰਵਾਰਾਂ ਨੇ ਸਰਕਾਰ ਵਲੋਂ ਉਨ੍ਹਾਂ ਦੇ ਘਰ ਸ਼ਿਫ਼ਟ ਕਰਨ ਦੀ ਪ੍ਰਕਿਰਿਆ ਵਿਰੁਧ ਹਾਈ ਕੋਰਟ ਵਿਚ ਅਪੀਲ ਕੀਤੀ ਹੈ। ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਵਕੀਲ ਡਾ. ਨਵੀਨ ਨੇ ਦਸਿਆ ਕਿ ਹਾਈ ਕੋਰਟ ਨੇ ਸੁਣਵਾਈ ਲਈ ਪਟੀਸ਼ਨ ਪ੍ਰਵਾਨ ਕਰ ਲਈ ਹੈ ਤੇ ਅਗਲੇ ਹੁਕਮਾਂ ਤਕ ਸਿੱਖ ਪਰਵਾਰਾਂ ਨੂੰ ਸ਼ਿਫ਼ਟ ਕੀਤੇ ਜਾਣ ਦੀ ਪ੍ਰਕਿਰਿਆ 'ਤੇ ਰੋਕ ਲਗਾ ਦਿਤੀ ਹੈ। ਹਾਈ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਜੀ. ਕੇ. ਅਤੇ ਸਿਰਸਾ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਪ੍ਰਭਾਵਤ ਪਰਵਾਰਾਂ ਨੂੰ ਰਾਹਤ ਮਿਲੀ ਹੈ।