ਬਾਦਲ ਨੂੰ 'ਬਾਦਸ਼ਾਹ ਦਰਵੇਸ਼' ਕਹਿਣ 'ਤੇ ਭੂੰਦੜ ਨੂੰ ਅਕਾਲ ਤਖ਼ਤ 'ਤੇ ਤਲਬ ਕੀਤਾ ਜਾਵੇ : ਮੋਫ਼ਰ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਅਕਾਲੀ ਦਲ ਦੀ ਫ਼ਿਰੋਜ਼ਪੁਰ ਰੈਲੀ ਵਿਚ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 'ਬਾਦਸ਼ਾਹ ਦਰਵੇਸ਼' ਕਹਿਣ

Balwindwer singh bhunder

ਮਾਨਸਾ, 10 ਸਤੰਬਰ (ਆਹਲੂਵਾਲੀਆ): ਅਕਾਲੀ ਦਲ ਦੀ ਫ਼ਿਰੋਜ਼ਪੁਰ ਰੈਲੀ ਵਿਚ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 'ਬਾਦਸ਼ਾਹ ਦਰਵੇਸ਼' ਕਹਿਣ 'ਤੇ ਟਿਪਣੀ ਕਰਦਿਆਂ ਸਾਬਕਾ ਕਾਂਗਰਸੀ ਵਿਧਾਇਕ ਅਜੀਤਇੰਦਰ ਸਿੰਘ ਮੋਫ਼ਰ ਨੇ ਕਿਹਾ ਕਿ ਹੈ ਕਿ ਭੂੰਦੜ ਵਲੋਂ ਅਜਿਹਾ ਕਹਿ ਕੇ ਬਾਦਲ ਨੂੰ ਗੁਰੂ ਸਾਹਿਬ ਦੇ ਬਰਾਬਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। 


ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਨੇਤਾਵਾਂ ਨੇ ਹਰਿਮੰਦਰ ਸਾਹਿਬ 'ਤੇ ਹੋਏ ਹਮਲੇ ਮੌਕੇ ਖ਼ੁਦ ਸਰਕਾਰ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਇਥੇ ਕੋਈ ਵੀ ਘਟਨਾ ਵਾਪਰ ਸਕਦੀ ਹੈ, ਇਸ ਕਰ ਕੇ ਇਥੇ ਫ਼ੌਜ ਭੇਜੀ ਜਾਵੇ।  ਮੋਫ਼ਰ ਨੇ ਕਿਹਾ ਕਿ ਬੇਅਦਬੀ ਮਾਮਲੇ ਵਿਚ ਸਾਰੀ ਰੀਪੋਰਟ ਤੋਂ ਸਪੱਸ਼ਟ ਹੋ ਚੁਕਿਆ ਹੈ ਕਿ ਅਕਾਲੀ ਦਲ ਨੇ ਸਿੱਖਾਂ ਨਾਲ ਧਰੋਹ ਕਮਾਇਆ ਹੈ ਅਤੇ ਇਸ ਨੂੰ ਲੈ ਕੇ ਸਿੱਖ ਸੰਗਤ ਵਿਚ ਰੋਸ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ. ਭੂੰਦੜ ਨੂੰ ਅਕਾਲ ਤਖ਼ਤ 'ਤੇ ਤਲਬ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਬਲਵਿੰਦਰ ਸਿੰਘ ਭੂੰਦੜ ਵਲੋਂ ਸਾਬਕਾ ਮੁੱਖ ਮੰਤਰੀ ਸਬੰਧੀ ਫ਼ਿਰੋਜ਼ਪੁਰ ਰੈਲੀ ਵਿਚ ਕੀਤੀ ਗਈ ਟਿਪਣੀ ਵਿਚ ਵੀ ਸੋਸ਼ਲ ਮੀਡੀਆ 'ਤੇ ਪੂਰੀ ਚਰਚਾ ਜਾਰੀ ਹੈ। ਇਸ 'ਤੇ ਤਰ੍ਹਾਂ-ਤਰ੍ਹਾਂ ਦੀਆਂ ਟਿਪਣੀਆਂ ਹੋ ਰਹੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਸੁਰੇਸ਼ ਨੰਦਗੜ੍ਹੀਆ, ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਆਏ ਸਾਬਕਾ ਡੀ.ਐਸ.ਪੀ. ਸਮਸ਼ੇਰ ਸਿੰਘ, ਬਲਵੀਰ ਸਿੰਘ, ਚੰਦਰ ਸੇਖਰ ਨੰਦੀ, ਗੁਰਪਿਆਰ ਜੌੜਾ, ਵਿਸ਼ਾਲ ਜੈਨ ਗੋਲਡੀ ਆਦਿ ਹਾਜ਼ਰ ਸਨ।