ਸ਼੍ਰੋਮਣੀ ਕਮੇਟੀ ਦੇ 100 ਸਾਲਾ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰਕਲਾ ਵਰਕਸ਼ਾਪ ਸਮਾਪਤ
ਚਿੱਤਰਾਂ ਦੀ ਪ੍ਰਦਰਸ਼ਨੀ ਭਲਕੇ ਤੋਂ 17 ਨਵੰਬਰ ਤੱਕ ਜਾਰੀ ਰਹੇਗੀ
SGPC
ਅੰਮ੍ਰਿਤਸਰ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਭਾਈ ਗੁਰਦਾਸ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ 100 ਸਾਲਾ ਇਤਿਹਾਸ ਨੂੰ ਰੂਪਮਾਨ ਕਰਦੇ ਚਿੱਤਰ ਤਿਆਰ ਕਰਨ ਲਈ ਲਗਾਈ ਗਈ ਚਿੱਤਰਕਲਾ ਵਰਕਸ਼ਾਪ ਅੱਜ ਸਮਾਪਤ ਹੋ ਗਈ। ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਇਸ ਵਰਕਸ਼ਾਪ 'ਚ ਭਾਗ ਲੈਣ ਵਾਲੇ ਕਲਾਕਾਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿਆਰ ਕੀਤੇ ਗਏ ਚਿੱਤਰਾਂ ਦੀ ਪ੍ਰਦਰਸ਼ਨੀ ਭਲਕੇ ਤੋਂ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਲਗਾਈ ਜਾਵੇਗੀ, ਜੋ 17 ਨਵੰਬਰ ਤੱਕ ਜਾਰੀ ਰਹੇਗੀ।