ਪਟਿਆਲਾ ਹਾਊਸ ਕੋਰਟ ਨੇ ਮਨਜੀਤ ਸਿੰਘ ਜੀ. ਕੇ. ਖ਼ਿਲਾਫ਼ ਐਫ. ਆਈ. ਆਰ. ਦਰਜ ਕਰਨ ਦੇ ਆਦੇਸ਼ ਦਿੱਤੇ
ਬੀਤੇ ਕੱਲ੍ਹ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖਿਲਾਫ ਵੀ ਭ੍ਰਿਸਟਾਚਾਰ ਦਾ ਮਾਮਲਾ ਦਰਜ ਹੋਇਆ
ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਨੂੰ ਲੈ ਕੇ ਪਟਿਆਲਾ ਹਾਊਸ ਕੋਰਟ ਨੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਖ਼ਿਲਾਫ਼ ਐਫ. ਆਈ. ਆਰ. ਦਰਜ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਮਾਮਲੇ ਦੀ ਸ਼ਿਕਾਇਤ ਦਿੱਲੀ ਕਮੇਟੀ ਦੇ ਮੌਜੂਦਾ ਪ੍ਰਬੰਧਕਾਂ ਵਲੋਂ ਕੀਤੀ ਗਈ ਸੀ। ਇਸ ਸ਼ਿਕਾਇਤ 'ਚ ਜੀ. ਕੇ. ਦੇ ਖ਼ਿਲਾਫ਼ ਗੁਰੂ ਦੀ ਗੋਲਕ 'ਚੋਂ 50 ਲੱਖ ਰੁਪਏ,13 ਲੱਖ ਰੁਪਏ ਅਤੇ 30 ਲੱਖ ਰੁਪਏ ਨਕਦ ਕਢਵਾਉਣ ਅਤੇ ਵਿਦੇਸ਼ੀ ਕਰੰਸੀ ਦੇ ਗ਼ਬਨ ਦਾ ਦੋਸ਼ ਲਾਇਆ ਗਿਆ ਹੈ।
ਬੀਤੇ ਕੱਲ੍ਹ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਵੱਲੋਂ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਧਾਰਾ 120ਬੀ,420 ਤੇ 409 ਤਹਿਤ ਐਫ.ਆਈ.ਆਰ. (0183/2020) ਦਰਜ ਕੀਤੀ ਗਈ ਹੈ। ਇਸ ਮਾਮਲੇ ਦੀ ਸ਼ਿਕਾਇਤ ਸਰਨਾ ਧੜੇ ਵੱਲੋਂ ਕੀਤੀ ਗਈ ਸੀ। ਦੂਜੇ ਪਾਸੇ ਸਿਰਸਾ ਵੱਲੋਂ ਸਾਰੇ ਦੋਸ਼ਾਂ ਨੂੰ ਨਕਾਰਿਆ ਜਾ ਰਿਹਾ ਹੈ।