ਪਾਕਿਸਤਾਨ ਦਾ ਵੀਜ਼ਾ ਲੱਗਣ ਤੋਂ ਬਾਅਦ ਸੰਗਤਾਂ ਨੂੰ ਵੰਡੇ ਗਏ ਪਾਸਪੋਰਟ, ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਜਾਣਗੀਆਂ ਨਨਕਾਣਾ ਸਾਹਿਬ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਇਸ ਵਾਰ 763 ਸ਼ਰਧਾਲੂਆਂ ਨੂੰ ਹੀ ਦਿੱਤਾ ਗਿਆ ਵੀਜ਼ਾ

Passports distributed to pilgrims after getting Pakistan visa News

Passports distributed to pilgrims after getting Pakistan visa News: ਅੱਜ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼ਰਧਾਲੂਆਂ ਨੂੰ ਪਾਸਪੋਰਟ ਵੰਡੇ ਗਏ।

ਇਸ ਵਾਰ ਪਾਕਿਸਤਾਨ ਦੂਤਾਵਾਸ ਵੱਲੋਂ ਦਸ ਦਿਨ ਦਾ ਵੀਜ਼ਾ ਸਿੱਖ ਸ਼ਰਧਾਲੂਆਂ ਨੂੰ ਦਿੱਤਾ ਗਿਆ ਹੈ। ਇਹ ਸਿੱਖ ਸ਼ਰਧਾਲੂ ਅਟਾਰੀ ਵਾਘਾ ਸਰਹੱਦ ਰਾਹੀਂ 14 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਣਗੇ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ 2024 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ 2244 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਵਾਸਤੇ ਪਾਕਿਸਤਾਨ ਦੂਤਾਵਾਸ ਕੋਲ ਭੇਜੇ ਸਨ ਜਿਨ੍ਹਾਂ ਵਿੱਚੋਂ 1481 ਸਿੱਖ ਸ਼ਰਧਾਲੂਆਂ ਦੇ ਵੀਜ਼ੇ ਕੱਟ ਦਿੱਤੇ ਗਏ ਤੇ 763 ਸ਼ਰਧਾਲੂਆਂ ਨੂੰ ਹੀ ਇਸ ਵਾਰ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਵੀਜ਼ੇ ਮਿਲੇ ਹਨ।  ਸ਼੍ਰੋਮਣੀ ਕਮੇਟੀ ਦੇ ਸਿੱਖ ਸ਼ਰਧਾਲੂਆਂ ਵਿੱਚ ਵੀ ਕਾਫੀ ਰੋਸ ਪਾਇਆ ਜਾ ਰਿਹਾ ਹੈ ਕਿ ਜਿਹੜੇ ਸਿੱਖ ਸ਼ਰਧਾਲੂ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ ਉਹਨਾਂ ਨੂੰ ਵੀਜ਼ੇ ਦਿੱਤੇ ਜਾਣੇ ਚਾਹੀਦੇ ਸਨ