ਸ਼੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਹਰਿਆ ਭਰਿਆ ਰੱਖਣ ਲਈ SGPC ਨੇ ਲਗਾਇਆ 'ਰੁਫ਼ ਗਾਰਡਨ'

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪਹਿਲਾਂ..

Darbar Sahib

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨੂੰ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਆਉਂਦੇ ਰਸਤਿਆਂ 'ਤੇ ਵਰਟੀਕਲ ਗਾਰਡਨ ਤਿਆਰ ਕੀਤਾ ਜਾ ਚੁੱਕਾ ਹੈ ਅਤੇ ਹੁਣ ਇਥੇ ਰੂਫ ਗਾਰਡਨ ਲਈ ਕਾਰਜ ਆਰੰਭਿਆ ਗਿਆ ਹੈ। ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਦੀ ਛੱਤ ਉਪਰ ਤਿਆਰ ਕੀਤੀਆਂ ਵਿਸ਼ੇਸ਼ ਕਿਆਰੀਆਂ ਵਿਚ ਬੂਟੇ ਲਗਾਏ ਜਾ ਗਏ ਹਨ, ਜਿਸ ਦਾ ਅਗਲੇ ਦਿਨਾਂ ਵਿਚ ਵਿਸਥਾਰ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰੇਰਣਾ ਨਾਲ ਮੁੱਖ ਸਕੱਤਰ ਡਾ. ਰੂਪ ਸਿੰਘ ਸਮੇਤ ਹੋਰਨਾਂ ਅਧਿਕਾਰੀਆਂ ਅਤੇ ਇਨਕਮ ਟੈਕਸ ਵਿਭਾਗ ਦੇ ਐਡੀਸ਼ਨਲ ਕਮਿਸ਼ਨ ਲੁਧਿਆਣਾ ਸ੍ਰੀ ਰੋਹਿਤ ਮਹਿਰਾ ਵੱਲੋਂ ਛੱਤਾਂ ਉਪਰ ਬੂਟੇ ਲਗਾਉਣ ਲਈ ਵਿਸ਼ੇਸ਼ ਦਿਲਚਸਪੀ ਦਿਖਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਸ਼੍ਰੋਮਣੀ ਕਮੇਟੀ ਦਫ਼ਤਰ ਸਮੂਹ ਦੀਆਂ ਛੱਤਾਂ ਤੋਂ ਇਸ ਦੀ ਸ਼ੁਰੂਆਤ ਕੀਤੀ ਗਈ ਹੈ

ਅਤੇ ਅਗਲੇ ਦਿਨਾਂ ਵਿਚ ਸ੍ਰੀ ਗੁਰੂ ਹਰਿਗੋਬਿੰਦ ਨਿਵਾਸ, ਮਾਤਾ ਗੰਗਾ ਜੀ ਨਿਵਾਸ, ਸ੍ਰੀ ਗੁਰੂ ਰਾਮਦਾਸ ਜੀ ਨਿਵਾਸ ਅਤੇ ਸ੍ਰੀ ਗੁਰੂ ਅਰਜਨ ਦੇਵ ਨਿਵਾਸ ਦੀਆਂ ਛੱਤਾਂ 'ਤੇ ਬੂਟੇ ਲਗਾਏ ਜਾਣਗੇ। ਮੁੱਖ ਸਕੱਤਰ ਅਨੁਸਾਰ ਛੱਤਾਂ ’ਤੇ ਤਿਆਰ ਕੀਤੀਆਂ ਕਿਆਰੀਆਂ ਵਿਚ ਕੋਨਾ ਕਾਰਪਸ ਦੇ ਬੂਟਿਆਂ ਨਾਲ ਚਮੇਲੀ, ਬੋਗਨਵਿਲਾ, ਜੈਸਮੀਨ, ਚਾਂਦਨੀ ਤੇ ਟਿਕੁਨੀਆ ਆਦਿ ਕਿਸਮਾਂ ਦੀਆਂ ਵੇਲਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਅਹਿਮ ਕਾਰਜ ਵਿਚ ਇਨਕਮ ਟੈਕਸ ਵਿਭਾਗ ਦੇ ਅਧਿਕਾਰੀ ਸ੍ਰੀ ਰੋਹਿਤ ਮਹਿਰਾ ਵਿਸ਼ੇਸ਼ ਹਿੱਸਾ ਪਾ ਰਹੇ ਹਨ।