ਗੁ. ਬੰਗਲਾ ਸਾਹਿਬ ਦੇ ਹੈੱਡ ਗ੍ਰ੍ਰੰਥੀ ਨੂੰ ਮਿਲੇ ਨਕਵੀ

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਭਾਜਪਾ ਵਲੋਂ ਸ਼ੁਰੂ ਕੀਤੀ ਗਈ 'ਸੰਪਰਕ ਫ਼ਾਰ ਸਮਰਥਨ' ਮੁਹਿੰਮ ਤਹਿਤ ਕੇਂਦਰੀ ਘੱਟ ਗਿਣਤੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਮੁਸਲਿਮ ਅਤੇ ਈਸਾਈ ਲੋਕਾਂ....

Bangla Sahib's Head Granthi meeting Naqvi

ਨਵੀਂ ਦਿੱਲੀ,  ਭਾਜਪਾ ਵਲੋਂ ਸ਼ੁਰੂ ਕੀਤੀ ਗਈ 'ਸੰਪਰਕ ਫ਼ਾਰ ਸਮਰਥਨ' ਮੁਹਿੰਮ ਤਹਿਤ ਕੇਂਦਰੀ ਘੱਟ ਗਿਣਤੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਮੁਸਲਿਮ ਅਤੇ ਈਸਾਈ ਲੋਕਾਂ ਨੂੰ ਮਿਲਣ ਤੋਂ ਬਾਅਦ ਅੱਜ ਇਥੇ ਸਥਿਤ ਗੁਰਦਵਾਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਰਣਜੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਿੱਖ ਆਗੂਆਂ ਦੀ ਮੰਗ 'ਤੇ ਨਕਵੀ ਨੇ ਕਿਹਾ ਕਿ ਹੁਣ ਘੱਟ ਗਿਣਤੀ ਮੰਤਰਾਲੇ ਦੀਆਂ ਸਾਰੀਆਂ ਕਿਤਾਬਾਂ ਹਿੰਦੀ ਤੇ ਅੰਗਰੇਜ਼ੀ ਤੋਂ ਇਲਾਵਾ ਉਰਦੂ ਅਤੇ ਪੰਜਾਬੀ ਭਾਸ਼ਾ ਵਿਚ ਵੀ ਪ੍ਰਕਾਸ਼ਤ ਹੋਣਗੀਆਂ।

ਭਾਈ ਰਣਜੀਤ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਕਵੀ ਨੇ ਕਿਹਾ ਕਿ ਉਹ ਅੱਜ ਬੰਗਲਾ ਸਾਹਿਬ ਵਿਖੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਆਏ ਹਨ। ਇਸ ਦੌਰਾਨ ਰਣਜੀਤ ਸਿੰਘ ਨੇ ਕਿਹਾ ਕਿ ਜਿਹੜੀ ਵੀ ਵਿਅਕਤੀ ਗੁਰੂ ਘਰ ਆਉਂਦਾ ਹੈ, ਉਸ ਦੀ ਮੁਰਾਦ ਜ਼ਰੂਰ ਪੂਰੀ ਹੁੰਦੀ ਹੈ।  (ਪੀ.ਟੀ.ਆਈ.)