ਅਮਰੀਕੀ ਫ਼ੌਜ ਵਿਚ ਚੁਣੇ ਜਾਣ 'ਤੇ ਅਨਮੋਲ ਕੌਰ ਨਾਰੰਗ ਨੂੰ ਭਾਈ ਲੌਂਗੋਵਾਲ ਨੇ ਦਿਤੀ ਵਧਾਈ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕੀ....

Gobind Singh Longowal

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕੀ ਫ਼ੌਜ ਵਿਚ ਪਹਿਲੀ ਸਿੱਖ ਔਰਤ ਵਜੋਂ ਸ਼ਾਮਲ ਹੋਣ 'ਤੇ ਅਨਮੋਲ ਕੌਰ ਨੂੰ ਵਧਾਈ ਦਿਤੀ ਹੈ।

ਅਨਮੋਲ ਕੌਰ ਨਾਰੰਗ ਨੇ ਵੈਸਟ ਪੁਆਇੰਟ ਆਰਮੀ ਅਕੈਡਮੀ ਯੂ.ਐਸ.ਏ. ਤੋਂ ਗ੍ਰੈਜੂਏਸ਼ਨ ਕਰ ਕੇ ਅਮਰੀਕੀ ਫ਼ੌਜ ਵਿਚ ਹਾਜ਼ਰੀ ਦਰਜ ਕੀਤੀ ਹੈ। ਉਸ ਦੀ ਇਸ ਪ੍ਰਾਪਤੀ 'ਤੇ ਸਿੱਖ ਜਗਤ ਅੰਦਰ ਖ਼ੁਸ਼ੀ ਦੀ ਲਹਿਰ ਹੈ।

ਅਨਮੋਲ ਕੌਰ ਦੀ ਪ੍ਰਾਪਤੀ ਨੂੰ ਕੌਮ ਲਈ ਵੱਡਾ ਮਾਣ ਦੱਸਦਿਆਂ ਆਖਿਆ ਕਿ ਅੱਜ ਦੇਸ਼ ਦੁਨੀਆਂ ਅੰਦਰ ਸਿੱਖਾਂ ਵਲੋਂ ਮਿਸਾਲੀ ਮੱਲ੍ਹਾਂ ਮਾਰੀਆਂ ਜਾ ਰਹੀਆਂ ਹਨ। ਇਸ ਨਾਲ ਸਿੱਖ ਕੌਮ ਦੀ ਚੜ੍ਹਦੀ ਕਲਾ ਪੂਰੀ ਦੁਨੀਆਂ ਅੰਦਰ ਹੋਰ ਵੀ ਪੁਖ਼ਤਾ ਹੋ ਰਹੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।