ਪੰਥਕ ਅਕਾਲੀ ਲਹਿਰ ਦੇ ਨੌਜਵਾਨ ਵਿੰਗ ਦਾ ਐਲਾਨ ਜਲਦ ਕੀਤਾ ਜਾਵੇਗਾ : ਭਾਈ ਗੁਰਪ੍ਰੀਤ ਸਿੰਘ ਰੰਧਾਵਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਪੰਥਕ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ

File

ਫ਼ਤਿਹਗੜ੍ਹ ਸਾਹਿਬ: ਪੰਥਕ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਫ਼ਤਿਹਗੜ੍ਹ ਸਾਹਿਬ ਵਿਖੇ ਨੌਜਵਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।ਮੀਟਿੰਗ ਉਪਰੰਤ ਉਨ੍ਦਹਾਂ ਨੇ ਸਿਆ ਕਿ ਕੁੱਝ ਦਿਨਾਂ ਵਿਚ ਹੀ ਪੰਥਕ ਅਕਾਲੀ ਲਹਿਰ ਦੇ ਨੌਜਵਾਨ ਵਿੰਗ ਦਾ ਗਠਨ ਕੀਤਾ ਜਾਵੇਗਾ, ਜਿਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਹੀ ਇਕ ਵਿਸ਼ੇਸ਼ ਕਮੇਟੀ ਵੀ ਬਣਾਈ ਜਾਵੇਗੀ ਜੋ ਸਾਰੇ ਪੰਜਾਬ ਵਿਚ ਪੰਥਕ ਲਹਿਰ ਨਾਲ ਨੌਜਵਾਨਾਂ ਨੂੰ ਜੋੜਨ ਲਈ ਅਹਿਮ ਰੋਲ ਅਦਾ ਕਰੇਗਾ ।

ਭਾਈ ਰੰਧਾਵਾ ਨੇ ਕਿਹਾ ਕਿ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਤੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਪੰਥਕ ਅਕਾਲੀ  ਲਹਿਰ ਦੇ ਸਰਪ੍ਰਸਤ ਬਾਬਾ ਸਰਬਜੋਤ ਸਿੰਘ ਬੇਦੀ ਦੀ ਅਗਵਾਈ ਵਿਚ ਪੰਥਕ ਪ੍ਰੰਪਰਾਵਾਂ ਪੰਥਕ ਸੰਸਥਾਵਾਂ ਨੂੰ ਮੁੜ ਸੁਰਜੀਤ ਕਰਨ ਲਈ ਅਤੇ ਸਿੱਖ ਨੌਜਵਾਨਾਂ ਨੂੰ ਗੁਰਮਤਿ ਨਾਲ ਜੋੜਨ ਲਈ ਅੱਜ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨੌਜਵਾਨਾਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਪੰਥਕ ਅਕਾਲੀ ਲਹਿਰ ਦੇ ਨੌਜਵਾਨ ਵਿੰਗ ਦੇ ਗਠਨ ਦੀ ਰੂਪ ਰੇਖਾ ਉਲੀਕੀ ਗਈ ਅਤੇ ਉਸ ਨੂੰ ਅਮਲੀ ਰੂਪ ਦਿਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨੌਜਵਾਨ ਆਗੂ ਅੰਮ੍ਰਿਤਬੀਰ ਸਿੰਘ, ਗੁਰਵਿੰਦਰ ਸਿੰਘ ਸਮਾਣਾ, ਜਸਪਾਲ ਸਿੰਘ ਗਿੱਲ, ਗਿਆਨੀ ਅਵਤਾਰ ਸਿੰਘ ਵੀ ਹਾਜ਼ਰ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।