ਅਣਪਛਾਤੇ ਵਿਅਕਤੀ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੀਤੀ ਕੋਸ਼ਿਸ਼

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਗੋਰਸੀਆਂ ਵਿਖੇ ਇਕ ਅਣਪਛਾਤੇ ਵਿਅਕਤੀ ਵਲੋਂ ਗੁਰੂ ਗ੍ਰੰਥ ਸਾਹਿਬ ......

File

ਟਾਂਡਾ ਉੜਮੁੜ, ਗੜ੍ਹਦੀਵਾਲਾ: ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਗੋਰਸੀਆਂ ਵਿਖੇ ਇਕ ਅਣਪਛਾਤੇ ਵਿਅਕਤੀ ਵਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਗੁਰਦਵਾਰਾ ਸਾਹਿਬ ਦੇ ਪ੍ਰਧਾਨ ਕਰਨੈਲ ਸਿੰਘ, ਗ੍ਰੰਥੀ ਸਿੰਘ ਸੁਖਚੈਨ ਸਿੰਘ­ ਬਲਬੀਰ ਸਿੰਘ­ ਅਮਰੀਕ ਸਿੰਘ­ ਦਲਬੀਰ ਸਿੰਘ­ ਭੁਪਿੰਦਰ ਸਿੰਘ ਆਦਿ ਮੌਕੇ 'ਤੇ ਮੌਜੂਦ ਲੋਕਾਂ ਨੇ ਦਸਿਆ ਕਿ ਅਸੀ ਸਵੇਰੇ ਗੁਰਦਵਾਰਾ ਸਾਹਿਬ ਵਿਖੇ ਮੌਜੂਦ ਸੀ

ਜਦ ਇਹ ਵਿਅਕਤੀ ਭੱਜਦਾ-ਭੱਜਦਾ ਪਿੰਡ ਦੇ ਗੁਰਦਵਾਰਾ ਸਾਹਿਬ ਵਿਖੇ ਦਾਖ਼ਲ ਹੋਇਆ ਜਿਸ ਨੇ ਕੁੱਝ ਵੀ ਨਾ ਦੇਖਦੇ ਹੋਏ ਸਿੱਧਾ ਗੁਰੂ ਸਾਹਿਬ ਦੀ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਟੱਪ ਕੇ ਗਿਆ ਜਿਥੇ ਲੋਕਾਂ ਵਲੋਂ ਉਸ ਨੂੰ ਮੌਕੇ 'ਤੇ ਫੜ ਲਿਆ

ਜਿਸ ਦੀ ਸੀ.ਸੀ.ਟੀ.ਵੀ. ਕੈਮਰੇ ਵਿਚ ਫੁਟੇਜ ਕੈਦ ਹੋ ਗਈ ਤੇ ਪੁਲਿਸ ਨੂੰ ਸੂਚਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਕੁੱਝ ਵੀ ਨਹੀਂ ਦਸ ਰਿਹਾ ਸੀ ਪਰ ਗੁਰੂ ਨਾਨਕ ਦੇਵ ਜੀ ਦੇ ਨਾਮ 'ਤੇ ਗਾਲਾਂ ਕੱਢ ਰਿਹਾ ਸੀ ਜੋ ਕਦੇ ਅਪਣੇ ਆਪ ਨੂੰ ਕਦੇ ਬਿਹਾਰ ਤੇ ਕਦੇ ਹੋਰ ਸਟੇਟ ਦਾ ਨਾਮ ਲੈ ਰਿਹਾ ਸੀ।

ਪਰ ਲੋਕਾਂ ਦਾ ਕਹਿਣਾ ਕਿ ਪ੍ਰਸ਼ਾਸਨ ਉਕਤ ਬੇਅਦਬੀ ਕਰਨ ਵਾਲੇ ਨੂੰ ਪਾਗਲ ਦਸ ਰਿਹਾ ਸੀ ਜਿਥੇ ਕਿ ਮੌਕੇ 'ਤੇ ਪਹੁੰਚ ਕੇ ਦਸੂਹਾ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਅਤੇ ਪੁਲਿਸ ਵਲੋਂ ਉਕਤ ਵਿਅਕਤੀ ਵਿਰੁਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।