ਸਿੱਖ ਬੀਬੀਆਂ ਨੂੰ ਹੈਲਮਟ ਪਹਿਨਣ ਦੇ ਫ਼ੈਸਲੇ ਤੇ ਚੰਡੀਗੜ੍ਹ ਪ੍ਰਸ਼ਾਸਨ ਮੁੜ ਗ਼ੌਰ ਕਰੇ: ਜਗੀਰ ਕੌਰ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਦੋ ਪਹੀਆ ਵਾਹਨ ਚਲਾਉਣ ਸਮੇਂ ਸਿੱਖ ਬੀਬੀਆਂ ਨੂੰ ਲੋਹ ਟੋਪ ਪਹਿਨਣ ਦੇ ਤਾਜ਼ਾ ਫ਼ੈਸਲੇ 'ਤੇ ਚਰਚਾ ਕਰਨ ਲਈ ਸ਼੍ਰੋਮਣੀ ਕਮੇਟੀ ਦੀਆਂ ਮੈਂਬਰ........

Bibi Jagir Kaur Talking to the Journalists

ਅੰਮ੍ਰਿਤਸਰ : ਚੰਡੀਗੜ੍ਹ ਪ੍ਰਸ਼ਾਸਨ ਵਲੋਂ ਦੋ ਪਹੀਆ ਵਾਹਨ ਚਲਾਉਣ ਸਮੇਂ ਸਿੱਖ ਬੀਬੀਆਂ ਨੂੰ ਲੋਹ ਟੋਪ ਪਹਿਨਣ ਦੇ ਤਾਜ਼ਾ ਫ਼ੈਸਲੇ 'ਤੇ ਚਰਚਾ ਕਰਨ ਲਈ ਸ਼੍ਰੋਮਣੀ ਕਮੇਟੀ ਦੀਆਂ ਮੈਂਬਰ ਬੀਬੀਆਂ ਦੀ ਵਿਸ਼ੇਸ਼ ਇਕੱਤਰਤਾ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਹੋਈ। ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ, ਮੈਂਬਰ ਸ਼੍ਰੋਮਣੀ ਕਮੇਟੀ ਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਵਿਚ ਸਿੱਖ ਬੀਬੀਆਂ ਨੂੰ ਦੋ ਪਹੀਆ ਵਾਹਨ ਚਲਾਉਣ ਸਮੇਂ ਲੋਹ ਟੋਪ ਪਹਿਨਣ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਗਈ ਅਤੇ ਨਾਲ ਹੀ ਮੰਗ ਕੀਤੀ

ਕਿ ਇਸ ਫ਼ੈਸਲੇ 'ਤੇ ਮੁੜ ਵਿਚਾਰ ਹੋਵੇ। ਜਗੀਰ ਕੌਰ ਨੇ ਕਿਹਾ ਕਿ ਸਿੱਖ ਨੂੰ ਟੋਪੀ ਪਾਉਣ ਦੀ ਸਖ਼ਤ ਮਨਾਹੀ ਹੈ।  ਇਸ ਸਬੰਧੀ ਸਿੱਖ ਬੀਬੀਆਂ ਦਾ ਵਫ਼ਦ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ। ਇਸ ਦੇ ਨਾਲ ਹੀ ਬੀਬੀਆਂ ਦੇ ਵਫ਼ਦ ਵਲੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕਰ ਕੇ ਇਸ ਮਸਲੇ ਸਬੰਧੀ ਮੰਗ ਪੱਤਰ ਦਿਤਾ ਗਿਆ। ਜਥੇਦਾਰ ਨੇ ਕਿਹਾ ਕਿ 23 ਜੁਲਾਈ ਨੂੰ ਹੋ ਰਹੀ ਬੈਠਕ ਚ ਇਹ ਮਸਲਾ ਵਿਚਾਰਿਆਂ ਜਾਵੇਗਾ।