ਨਸ਼ਿਆਂ ਦੀ ਲਾਹਨਤ ਵਿਰੁਧ ਅਪੀਲ ਜਾਰੀ ਕਰਨ ਜਥੇਦਾਰ: ਕੈਪਟਨ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਤਖ਼ਤ ਦੇ ਜਥੇਦਾਰ ਗਿ. ਗੁਰਬਚਨ ਸਿੰਘ ਨੂੰ ਕਿਹਾ ਹੈ ਕਿ ਉਹ ਨਸ਼ਿਆਂ ਦੀ ਲਾਹਨਤ ਵਿਰੁਧ ਸਿੱਖਾਂ ਵਿਚ ਅਪੀਲ ਜਾਰੀ ਕਰਨ........

Capt. Amarinder Singh

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਤਖ਼ਤ ਦੇ ਜਥੇਦਾਰ ਗਿ. ਗੁਰਬਚਨ ਸਿੰਘ ਨੂੰ ਕਿਹਾ ਹੈ ਕਿ ਉਹ ਨਸ਼ਿਆਂ ਦੀ ਲਾਹਨਤ ਵਿਰੁਧ ਸਿੱਖਾਂ ਵਿਚ ਅਪੀਲ ਜਾਰੀ ਕਰਨ। ਜਥੇਦਾਰ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਸਿੱਖ ਦ੍ਰਿਸ਼ਟੀ ਤੋਂ ਜਦ ਵੀ ਕੋਈ ਸੰਕਟ ਪੈਦਾ ਹੁੰਦਾ ਰਿਹਾ ਹੈ ਤਾਂ ਉਸ ਨੂੰ ਸੁਲਝਾਉਣ ਲਈ ਅਕਾਲ ਤਖ਼ਤ ਦੀ ਅਹਿਮ ਭੂਮਿਕਾ ਰਹੀ ਹੈ।

ਮੁੱਖ ਮੰਤਰੀ ਨੇ ਦਸਿਆ ਕਿ ਪੰਜਾਬ ਰਾਜ ਦੀ ਵਸੋਂ ਦੇ ਵੱਡੇ ਹਿੱਸੇ ਨੂੰ ਕਈ ਸਾਲਾਂ ਤੋਂ ਨਸ਼ਿਆਂ ਦੇ ਕੋਹੜ ਨੇ ਜਕੜਿਆ ਹੋਇਆ ਹੈ। ਸਿੱਖ ਪਰਵਾਰਾਂ ਦੇ ਕਈ ਨੌਜਵਾਨ ਵੀ ਇਸ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਨੂੰ ਵੱਡੀ ਚੁਨੌਤੀ ਮੰਨਦਿਆਂ ਸੂਬਾ ਸਰਕਾਰ ਨੇ ਵੱਡੇ ਪੱਧਰ 'ਤੇ ਨਸ਼ਾ-ਵਿਰੋਧੀ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਦੇ ਉਪਰਾਲਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ।