ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਵਲੋਂ ਇਨਸਾਫ਼ ਮੋਰਚੇ ਦੀ ਹਮਾਇਤ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਬਾਰਡਰ ਡਿਸਟ੍ਰਿਕ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਗੁਰਦਵਾਰਾ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ .........

Gurinder Singh Bajwa Addressing

ਅੰਮ੍ਰਿਤਸਰ : ਬਾਰਡਰ ਡਿਸਟ੍ਰਿਕ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਗੁਰਦਵਾਰਾ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਬਰਗਾੜੀ ਇਨਸਾਫ਼ ਮੋਰਚਾ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਦਅਬੀ ਕਰਨ ਵਾਲੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇ ਅਤੇ ਬੰਦੀ ਸਿੰਘਾਂ ਨੂੰ ਛੇਤੀ ਰਿਹਾਅ ਕੀਤਾ ਜਾਵੇ। ਸੌਦਾ ਸਾਧ ਦੀਆਂ ਵੋਟਾਂ ਲਈ ਬਾਦਲ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀ ਕੀਤਾ,

ਉਲਟਾ ਬਾਦਲਾਂ ਨੇ ਸੌਦਾ ਸਾਧ ਨੂੰ ਅਕਾਲ ਤਖ਼ਤ ਤੋਂ ਮਾਫ਼ੀ ਦਿਵਾ ਦਿਤੀ। ਬਾਦਲਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਦਅਬੀ ਮੁੱਦੇ 'ਤੇ ਵੀ ਪੂਰੀ ਰਾਜਨੀਤੀ ਕੀਤੀ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਦਅਬੀ ਕਰਨ ਵਾਲੇ ਦੋਸ਼ੀਆਂ ਨੂੰ ਫੜਿਆ ਜਾਵੇ ਤੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ।