Panthak News : 350ਵੇਂ ਸ਼ਹੀਦੀ ਪੁਰਬ 'ਤੇ ਸਾਬਕਾ ਸੰਸਦ ਮੈਂਬਰ ਤ੍ਰਿਲੋਚਨ ਸਿੰਘ ਨੇ ਲਿਖੀ ਚਿੱਠੀ

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੀ ਕੀਤੀ ਮੰਗ

Former MP Trilochan Singh Writes a Letter to the Home Minister Latest News in Punjabi 

Former MP Trilochan Singh Writes a Letter to the Home Minister Latest News in Punjabi ਸਾਬਕਾ ਸੰਸਦ ਮੈਂਬਰ ਤ੍ਰਿਲੋਚਨ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ 'ਤੇ ਇਕ ਪੱਤਰ ਲਿਖਿਆ ਹੈ। ਇਹ ਪੱਤਰ ਉਨ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਹੈ, ਜਿਸ ਵਿਚ ਉਨ੍ਹਾਂ ਜਿਨ੍ਹਾਂ ਸਿੱਖ ਕੈਦੀਆਂ ਨੇ ਅਪਣੀ ਸਜ਼ਾ ਪੂਰੀ ਕਰ ਲਈ ਹੈ, ਉਨ੍ਹਾਂ ਦੀ ਰਿਹਾਈ ਦੀ ਮੰਗ ਕੀਤੀ ਹੈ।

ਤ੍ਰਿਲੋਚਨ ਸਿੰਘ ਨੇ ਕਿਹਾ ਕਿ ਜਿਨ੍ਹਾਂ ਸਿੱਖ ਕੈਦੀਆਂ ਨੂੰ ਸਜ਼ਾ ਸੁਣਾਈ ਗਈ ਸੀ, ਉਨ੍ਹਾਂ ਨੇ ਕੋਈ ਅਪਰਾਧ ਨਹੀਂ ਕੀਤਾ ਸੀ, ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ, ਉਹ ਪਹਿਲਾਂ ਹੀ 30 ਸਾਲ ਦੀ ਉਮਰ ਕੈਦ ਦੀ ਸਜ਼ਾ ਕੱਟ ਚੁੱਕੇ ਹਨ ਪਰ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।

ਤ੍ਰਿਲੋਚਨ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਸਮੇਂ ਕੇਂਦਰ ਸਰਕਾਰ ਦੁਆਰਾ ਬਹੁਤ ਸਾਰੇ ਕੈਦ ਸਿੱਖਾਂ ਨੂੰ ਰਿਹਾਅ ਕੀਤਾ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ-ਨਾਲ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਤੇ ਕਰਨਾਟਕ ਦੇ ਉਪ ਮੁੱਖ ਮੰਤਰੀ ਨੂੰ ਵੀ ਪੱਤਰ ਲਿਖ ਚੁੱਕੇ ਹਨ। 

(For more news apart from Former MP Trilochan Singh Writes a Letter to the Home Minister Latest News in Punjabi stay tuned to Rozana Spokesman.)