Panthak News: ਅੱਜ ਸ਼੍ਰੋਮਣੀ ਕਮੇਟੀ ਦੀ ਨਵੀਂ ਅੰਤਰਿੰਗ ਕਮੇਟੀ ਦੀ ਹੋਵੇਗੀ ਪਹਿਲੀ ਮੀਟਿੰਗ

ਏਜੰਸੀ

ਪੰਥਕ, ਪੰਥਕ/ਗੁਰਬਾਣੀ

Panthak News: ਮੇਟੀ ਦੇ ਅਹੁਦੇਦਾਰਾਂ ਅਤੇ ਨਵੀਂ ਬਣੀ ਅੰਤਰਿਗ ਕਮੇਟੀ ਦੇ ਮੈਂਬਰਾਂ ਦੀ ਪਲੇਠੀ ਮੀਟਿੰਗ ਐੱਸਜੀਪੀਸੀ ਦੇ ਦਫ਼ਤਰ ਵਿੱਚ ਹੋਵੇਗੀ।

The first meeting of the new internal committee of the Shiromani Committee will be held today

 

Panthak News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਬੁਲਾਈ ਹੈ। ਦੱਸ ਦੇਈਏ ਧਾਮੀ ਦੇ ਮੁੜ ਪ੍ਰਧਾਨ ਬਣਨ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੈ। ਪੰਥਕ ਵਿਵਾਦਾਂ ਵਿਚਾਲੇ ਐਡਵੋਕੇਟ ਧਾਮੀ ਨੇ ਇਹ ਵੱਡੀ ਮੀਟਿੰਗ ਸੱਦੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਨਵੀਂ ਬਣੀ ਅੰਤਰਿਗ ਕਮੇਟੀ ਦੇ ਮੈਂਬਰਾਂ ਦੀ ਪਲੇਠੀ ਮੀਟਿੰਗ ਐੱਸਜੀਪੀਸੀ ਦੇ ਦਫ਼ਤਰ ਵਿੱਚ ਹੋਵੇਗੀ। ਇਸ ਵਿੱਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਕਈ ਮਾਮਲੇ ਅਤੇ ਹੋਰ ਸਿੱਖ ਮਾਮਲਿਆਂ ਬਾਰੇ ਚਰਚਾ ਹੋਵੇਗੀ।

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਮੀਟਿੰਗ ਵਿੱਚ ਭਾਵੇਂ ਰੁਟੀਨ ਦੇ ਮਾਮਲੇ ਹੀ ਵਿਚਾਰੇ ਜਾਣੇ ਹਨ ਪਰ ਇਸ ਵਿੱਚ ਭਵਿੱਖ ਨਾਲ ਸਬੰਧਤ ਰਣਨੀਤੀ ਸਬੰਧੀ ਅਤੇ ਹੋਰ ਮਾਮਲੇ ਵੀ ਵਿਚਾਰੇ ਜਾ ਸਕਦੇ ਹਨ।

ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਅਕਾਲ ਤਖ਼ਤ ਸਲਾਹਕਾਰ ਬੋਰਡ ਦਾ ਗਠਨ ਕਰਨ ਦਾ ਫੈਸਲਾ ਹੋਇਆ ਸੀ। ਬੋਰਡ ਦੇ ਗਠਨ ਬਾਰੇ ਵੀ ਮੀਟਿੰਗ ਵਿੱਚ ਵਿਚਾਰ ਹੋ ਸਕਦੀ ਹੈ। ਇਸ ਤੋਂ ਇਲਾਵਾ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੇ ਕਿਰਪਾਨ ਪਹਿਨਣ ’ਤੇ ਲਾਈ ਰੋਕ ਦੇ ਮਾਮਲੇ ’ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।