ਦੇਸ਼ ਭਰ ਦੇ ਸਿੱਖਾਂ ਦੀਆਂ ਮੁਸ਼ਕਲਾਂ ਨੂੰ ਲੈ ਕੇ ਸਰਕਾਰਾਂ ਨਾਲ ਲੜਾਈ ਜਾਰੀ ਰੱਖਾਂਗੇ : ਜੀ.ਕੇ.
ਦੇਸ਼ ਤੇ ਸੂਬੇ 'ਚ ਸਿੱਖਾਂ ਨਾਲ ਕੀਤੇ ਜਾਂਦੇ ਮਾੜੇ ਵਿਵਹਾਰ 'ਤੇ ਚਿੰਤਾ ਪ੍ਰਗਟ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ.....
ਪਟਿਆਲਾ : ਦੇਸ਼ ਤੇ ਸੂਬੇ 'ਚ ਸਿੱਖਾਂ ਨਾਲ ਕੀਤੇ ਜਾਂਦੇ ਮਾੜੇ ਵਿਵਹਾਰ 'ਤੇ ਚਿੰਤਾ ਪ੍ਰਗਟ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਹਮੇਸ਼ਾ ਸਿੱਖਾਂ ਨਾਲ ਸਮੇਂ ਸਮੇਂ 'ਤੇ ਹੁੰਦੀ ਧੱਕੇਸ਼ਾਹੀ ਨੂੰ ਲੈ ਕੇ ਆਵਾਜ਼ ਉਠਾਈ ਹੈ ਅਤੇ ਸਿੱਖਾਂ ਲਈ ਹਮੇਸ਼ਾ ਸਰਕਾਰਾਂ ਨਾਲ ਲੜਾਈ ਜਾਰੀ ਰੱਖੀ ਹੈ ਜਿਸ ਦਾ ਨਤੀਜਾ ਅੱਜ ਸਿੱਖ ਕਤਲੇਆਮ ਦਾ ਮੁੱਖ ਦੋਸ਼ੀ ਸੱਜਣ ਕੁਮਾਰ ਜੇਲ ਦੀਆਂ ਸਲਾਖ਼ਾਂ ਪਿੱਛੇ ਬੈਠਾ ਹੈ। ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਅੰਮ੍ਰਿਤਧਾਰੀ ਸਿੱਖ ਨੌਜਵਾਨ ਵਕੀਲ ਨੂੰ ਸੁਪਰੀਮ ਕੋਰਟ ਅੰਦਰ ਵਕਾਲਤ ਕੀਤੇ ਜਾਣ ਨੂੰ ਰੋਕਣਾ ਬੇਹੱਦ ਮੰਦਭਾਗਾ ਅਤੇ
ਇਸ ਮਾਮਲੇ 'ਤੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੇ ਵੀ ਗੰਭੀਰਤਾ ਵਿਖਾਉਂਦਿਆਂ ਮਾਮਲਾ ਹੱਲ ਕਰਨ ਦੀ ਗੱਲ ਕਹੀ ਹੈ, ਜੇ ਫਿਰ ਵੀ ਮਸਲਾ ਹੱਲ ਨਾ ਹੋਇਆ ਤਾਂ ਸਿੱਖ ਭਾਈਚਾਰਾ ਮਾੜੇ ਫ਼ੈਸਲੇ ਵਿਰੁਧ ਆਵਾਜ਼ ਉਠਾਵੇਗਾ। ਇਕ ਸਵਾਲ ਦੇ ਜਵਾਬ 'ਚ ਜੀ.ਕੇ. ਨੇ ਕਿਹਾ ਕਿ ਨਵਾਂਸ਼ਹਿਰ ਦੀ ਅਦਾਲਤ ਵਲੋਂ ਸਿੱਖ ਨੌਜਵਾਨਾਂ ਨੂੰ ਉਮਰ ਕੈਦ ਦੇ ਫ਼ੈਸਲੇ 'ਤੇ ਨਜ਼ਰਸਾਨੀ ਕਰਨ ਦੀ ਲੋੜ ਹੈ, ਪਰ ਅਦਾਲਤ ਤੇ ਕਾਨੂੰਨ ਨੂੰ ਘੱਟ ਗਿਣਤੀ ਲੋਕਾਂ ਪ੍ਰਤੀ ਪੱਖਪਾਤੀ ਰਵਈਆ ਨਹੀਂ ਰੱਖਣਾ ਚਾਹੀਦਾ।