ਮਨਪ੍ਰੀਤ ਇਆਲੀ ਨੇ ਬਾਦਲ ਧੜੇ ਦੀ ਭਰਤੀ 'ਤੇ ਸਵਾਲ ਚੁੱਕਦਿਆਂ ਕਿਹਾ, ਬਾਦਲ ਧੜੇ ਨੇ ਬਿਨਾਂ ਕਮੇਟੀ ਤੋਂ ਭਰਤੀ ਕੀਤੀ ਸ਼ੁਰੂ 

ਏਜੰਸੀ

ਪੰਥਕ, ਪੰਥਕ/ਗੁਰਬਾਣੀ

2 ਤਰੀਕ ਵਾਲੇ ਹੁਕਮਨਾਮੇ ’ਚ 7 ਮੈਂਬਰੀ ਕਮੇਟੀ ਨੂੰ ਭਰਤੀ ਕਰਨ ਦੇ ਦਿੱਤੇ ਸਨ ਹੁਕਮ

Manpreet Ayali questioned the Badal faction's recruitment and said, Badal faction started recruitment without a committee.

 

Manpreet Ayali :  ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਚੰਡੀਗੜ੍ਹ ’ਚ ਸੱਦੀ ਗਈ 7 ਮੈਂਬਰੀ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਹੋਣ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਸੱਤ ਮੈਂਬਰੀ ਕਮੇਟੀ ਦੀ ਦੂਜੀ ਮੀਟਿੰਗ ਵਿਚ ਸ਼ਾਮਲ ਹੋਣ ਆਏ ਹਨ।

ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਭਰਤੀ ਪ੍ਰਕਿਰਿਆ ਸਬੰਧੀ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ 2 ਦਸੰਬਰ ਦੇ ਹੁਕਮਨਾਮੇ ਵਿਚ ਪੰਜਾਂ ਜਥੇਦਾਰਾਂ ਨੇ ਹੁਕਮ ਕੀਤਾ ਸੀ ਕਿ ਅਕਾਲੀ ਦਲ ਦੀ ਨਵੀਂ ਭਰਤੀ ਪ੍ਰਕਿਰਿਆ 7 ਮੈਂਬਰੀ ਕਮੇਟੀ ਦੀ ਅਗਵਾਈ ਵਿਚ ਹੋਵੇਗੀ ਪਰ ਅਕਾਲੀ ਦਲ ਦੇ ਇੱਕ ਧੜੇ ਨੇ ਆਪਣੇ ਤੌਰ ਉੱਤੇ ਹੀ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਧੜੇ ਨੇ 7 ਮੈਂਬਰੀ ਕਮੇਟੀ ਨੂੰ ਇਸ ਸਬੰਧੀ ਵਿਸ਼ਵਾਸ਼ ਵਿਚ ਵੀ ਨਹੀਂ ਲਿਆ।  

ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਪੁੱਛਿਆ ਕਿ ਬਾਦਲ ਧੜਾ ਕਹਿੰਦਾ ਹੈ ਕਿ 7 ਮੈਂਬਰੀ ਕਮੇਟੀ ਅਕਾਲੀ ਦਲ ਦੇ ਦਫ਼ਤਰ ਵਿਚ ਆ ਕੇ ਪੂਰਾ ਰਿਕਾਰਡ ਚੈੱਕ ਕਰ ਸਕਦੀ ਹੈ। ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਕੋਈ ਸੁਨੇਹਾ ਨਹੀਂ ਮਿਲਿਆ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਅਕਾਲੀ ਦਲ ਬਾਦਲ ਧੜਾ ਇਹ ਦਾਅਵਾ ਕਰਦਾ ਹੈ ਕਿ 7 ਮੈਂਬਰੀ ਕਮੇਟੀ ਕੇਵਲ ਨਿਗਰਾਨ ਕਮੇਟੀ ਹੈ।

ਤਾਂ ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਸਪੱਸ਼ਟ ਤੌਰ ਉੱਤੇ ਹੁਕਮ ਹੋਇਆ ਹੈ ਕਿ ਅਕਾਲੀ ਦਲ ਦੀ ਨਵੀਂ ਭਰਤੀ 7 ਮੈਂਬਰੀ ਕਮੇਟੀ ਦੀ ਅਗਵਾਈ ਵਿਚ ਹੀ ਹੋਵੇਗੀ।