ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਨੇ ਸਿੱਖ ਮੋਟਰਸਾਈਕਲ ਕਲੱਬ ਦੇ ਸਿੰਘਾਂ ਦੇ ਜਥੇ ਨੂੰ ਕੀਤਾ ਸਨਮਾਨਤ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਇਹ ਜੱਥਾ 20 ਦੇਸ਼ਾਂ ਤੋਂ ਹੁੰਦਾ ਹੋਇਆ ਪਿਛਲੇ ਦਿਨੀਂ ਭਾਰਤ ਪੁੱਜਾ

Pic-1

ਸ੍ਰੀ ਖਡੂਰ ਸਾਹਿਬ : ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਚਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਕੈਨੇਡਾ ਦੇ ਸ਼ਹਿਰ ਸਰੀ ਤੋਂ ਸਿੱਖ ਮੋਟਰਸਾਈਕਲ ਕਲੱਬ ਬੀ.ਸੀ. ਕੈਨੇਡਾ ਦੇ ਸਿੰਘਾਂ ਦੇ ਜਥੇ ਨੂੰ ਸਕੂਲ ਵਿਚ ਪਹੁੰਚਣ 'ਤੇ ਜੀ ਆਇਆਂ ਕਿਹਾ ਗਿਆ। ਜ਼ਿਕਰਯੋਗ ਹੈ ਕਿ ਇਹ ਜਥਾ 20 ਦੇਸ਼ਾਂ ਤੋਂ ਹੁੰਦਾ ਹੋਇਆ ਪਿਛਲੇ ਦਿਨੀਂ ਭਾਰਤ ਪੁੱਜਾ ਹੈ ਅਤੇ ਬੀਤੇ ਦਿਨ 12 ਮਈ ਨੂੰ ਖਡੂਰ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਵਿਚ ਵੀ ਇਸ ਜਥੇ ਵਲੋਂ ਸ਼ਮੂਲੀਅਤ ਕੀਤੀ ਗਈ ਸੀ।

ਸਿੱਖ ਮੋਟਰਸਾਈਕਲ ਕਲੱਬ ਬੀ.ਸੀ. ਕੈਨੇਡਾ ਦੇ ਸਿੰਘਾਂ ਦਾ ਜਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਦੀ ਐਸੰਬਲੀ ਤੋਂ ਬਹੁਤ ਪ੍ਰਭਾਵਤ ਹੋਇਆ। ਜਥੇ ਦੇ ਸਿੰਘਾਂ ਵਿਚੋਂ ਸ. ਆਜ਼ਾਦ ਸਿੰਘ ਨੇ ਅਸੈਂਬਲੀ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੁੰ ਸੰਬੋਧਨ ਹੁੰਦੇ ਹੋਏ ਕਿਹਾ ਕਿ ਸਕੂਲ ਦੀ ਅਸੈਂਬਲੀ ਦੀ ਕਾਰਜਸ਼ੈਲੀ ਬਹੁਤ ਹੀ ਸ਼ਲਾਘਾਯੋਗ ਹੈ।  ਮੈਨੂੰ ਇਸ ਸਕੂਲ ਵਿਚ ਆਉਣ 'ਤੇ ਬਹੁਤ ਮਾਣ ਮਹਿਸੂਸ ਹੋ ਰਿਹਾ।

ਮੈਂ ਆਸ ਕਰਦਾ ਹਾਂ ਕਿ ਇਸ ਸਕੂਲ ਦੇ ਬੱਚੇ ਭਵਿੱਖ ਵਿਚ ਅਪਣੇ ਮਾਤਾ-ਪਿਤਾ ਦਾ, ਸਕੂਲ ਦਾ ਅਤੇ ਇਲਾਕੇ ਦਾ ਨਾਮ ਰੋਸ਼ਨ ਕਰਨਗੇ। ਅੰਤ ਵਿਚ ਸਕੂਲ ਦੇ ਚੇਅਰਮੈਨ ਬਾਬਾ ਸੇਵਾ ਸਿੰਘ, ਬਾਬਾ ਬਲਦੇਵ ਸਿੰਘ, ਬਾਬਾ ਗੁਰਪੀ੍ਰਤ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਸ. ਅਮਰਜੀਤ ਸਿੰਘ ਵਲੋਂ ਜਥੇ ਦਾ ਸਕੂਲ ਦੀ ਫ਼ੋਟੋ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।