ਪਿੰਡ ਵਾਸੀ ਨੇ ਕੀਤੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ 

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਦਰਅਸਲ ਪਿੰਡ ਬਿਛੌੜੀ ਦੇ ਹੀ ਇਕ ਨੌਜਵਾਨ ਜਗਜੀਤ ਸਿੰਘ ਜੱਗਾ ਨੇ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਦਾਖਿਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਕੀਤੀ

Beadbi

ਬਲਾਚੌਰ ਦੇ ਪਿੰਡ ਬਿਛੌੜੀ ਵਿਚ ਇਕ ਨੌਜਵਾਨ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਬਿਰਾਜਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਤੋਂ ਬਾਅਦ ਪੁਲਿਸ ਨੇ ਅਪਣੀ ਜਾਂਚ ਦੌਰਾਨ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਅਤੇ ਮਾਮਲਾ ਦਰਜ ਕਰ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਦਰਅਸਲ ਪਿੰਡ ਬਿਛੌੜੀ ਦੇ ਹੀ ਇਕ ਨੌਜਵਾਨ ਜਗਜੀਤ ਸਿੰਘ ਜੱਗਾ ਨੇ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਦਾਖਿਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਕੀਤੀ ਹੈ |

ਜਦੋ ਪਿੰਡ ਵਾਸੀਆਂ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਇਸ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਪੁਲਿਸ ਨੂੰ ਸੂਚਿਤ ਕਰ ਦਿਤਾ | ਪੁਲਿਸ ਨੇ ਅਪਣੀ ਜਾਂਚ ਦੌਰਾਨ ਗੁਰਦੁਆਰਾ ਸਾਹਿਬ 'ਚ ਲੱਗੇ  ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਅਤੇ ਲਗਾਤਾਰ ਕੁਝ ਸੀਸੀਟੀਵੀ ਕੈਮਰਾ ਦੀ ਵੀਡੀਓ ਨੂੰ ਖੰਗਾਲਿਆ ਜਿਸ ਤੋਂ ਸਾਫ ਹੋ ਗਿਆ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲਾ ਜਗਜੀਤ ਸਿੰਘ ਜੱਗਾ ਹੀ ਹੈ |

ਗੁਰਦੁਆਰਾ ਸਾਹਿਬ 'ਚ ਲੱਗੇ ਸੀਸੀਟੀਵੀ 'ਚ ਰੀਕਾਰਡ ਹੋਈ ਵੀਡੀਓ 'ਚ ਦਿਖਾਈ ਦਿਤਾ ਕਿ ਪਹਿਲਾਂ ਜਗਜੀਤ ਸਿੰਘ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤੀਰ ਮਾਰਿਆ ਅਤੇ ਫਿਰ ਅੰਗ ਪਾੜ ਕੇ ਸਰੂਪ ਦੀ ਬੇਅਦਬੀ ਕੀਤੀ | ਉਧਰ ਮੌਕੇ 'ਤੇ ਪਹੁੰਚੀ ਪੁਲਿਸ ਨੇ ਅਪਣੀ ਤਫਤੀਸ਼ ਤੋਂ ਬਾਅਦ ਦੱਸਿਆ ਕਿ ਜਗਜੀਤ ਸਿੰਘ ਦੀ ਮਾਤਾ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ ਸੀ ਅਤੇ ਆਰੋਪੀ ਇਸ ਸਦਮੇ ਨੂੰ ਬਰਦਾਸ਼ਤ ਨਹੀਂ ਕਰ ਸਕਿਆ |

ਅਪਣੀ ਮਾਤਾ ਦੇ ਸਸਕਾਰ ਤੋਂ ਬਾਅਦ ਉਸਨੇ ਗੁਰਦੁਆਰਾ ਸਾਹਿਬ ਵਿਚ ਪਹੁੰਚ ਕੇ ਬੇਅਦਬੀ ਦੀ ਇਸ ਘਟਨਾ ਨੂੰ ਅੰਜਾਮ ਦਿਤਾ | ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਫਿਲਹਾਲ ਆਰੋਪੀ ਪੁਲਿਸ ਦੀ ਹਿਰਾਸਤ ਵਿਚ ਹੈ ਅਤੇ ਪੁਲਿਸ ਵਲੋਂ ਉਸ ਪਾਸੋ ਪੁੱਛਗਿੱਛ ਕੀਤੀ ਜਾ ਰਹੀ ਹੈ |