ਸੰਤ ਲੌਂਗੋਵਾਲ ਦੀ ਬਰਸੀ ਮਨਾਉਣਾ ਸਾਡਾ ਸਾਰਿਆਂ ਦਾ ਮੁਢਲਾ ਫ਼ਰਜ਼ : ਭਾਈ ਲੌਂਗੋਵਾਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 20 ਅਗੱਸਤ ਨੂੰ ਲੌਂਗੋਵਾਲ ਵਿਖੇ ਮਨਾਈ ਜਾ ਰਹੀ ਬਰਸੀ ਨੂੰ ਲੈ ਕੇ ਅੱਜ ਸਥਾਨਕ ਗੁਰਦਵਾਰਾ ਤਪ ਅਸਥਾਨ................

Addressing the gathering Parminder Singh Dhindsa

ਬਰਨਾਲਾ : ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 20 ਅਗੱਸਤ ਨੂੰ ਲੌਂਗੋਵਾਲ ਵਿਖੇ ਮਨਾਈ ਜਾ ਰਹੀ ਬਰਸੀ ਨੂੰ ਲੈ ਕੇ ਅੱਜ ਸਥਾਨਕ ਗੁਰਦਵਾਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਵਿਖੇ ਜ਼ਿਲ੍ਹਾ ਭਰ ਦੇ ਆਗੂਆਂ ਅਤੇ ਵਰਕਰਾਂ ਵਲੋਂ ਇਕ ਭਰਵੀਂ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਵਿੰਦਰ ਸਿੰਘ ਰੰਮੀ ਢਿੱਲੋਂ ਦੀ ਅਗਵਾਈ ਹੇਠ ਹੋਈ। ਉਚੇਚੇ ਤੌਰ 'ਤੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਬੁਨਿਆਦ ਸੰਤ ਹਰਚੰਦ ਸਿੰਘ ਲੌਂਗੋਵਾਲ ਸਮੇਤ ਅਨੇਕਾਂ ਸ਼ਹੀਦਾਂ ਦੀਆਂ ਕੁਰਬਾਨੀਆਂ 'ਤੇ ਟਿਕੀ ਹੋਈ ਹੈ।

ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਸਿੱਖ ਕੌਮ ਦੀ ਇਕ ਮੁਢਲੀ ਜਥੇਬੰਦੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸਾਡਾ ਸਭਨਾਂ ਦਾ ਮੁਢਲਾ ਫ਼ਰਜ਼ ਬਣਦਾ ਹੈ ਕਿ ਇਕ ਝੰਡੇ ਥੱਲੇ ਇਕੱਠੇ ਹੋ ਕੇ ਸੰਤ ਲੌਂਗੋਵਾਲ ਦੀ ਬਰਸੀ ਵੱਡੀ ਪੱਧਰ 'ਤੇ ਮਨਾਈਏ ਕਿਉਂਕਿ ਇਸ ਦਾ ਬਲ ਅਗਾਮੀ ਚੋਣਾਂ ਵਿਚ ਵੀ ਅਕਾਲੀ ਭਾਜਪਾ ਨੂੰ ਮਿਲੇਗਾ। ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੰਤਾਂ ਦੀ ਬਰਸੀ ਦੇ ਸਬੰਧ ਵਿਚ ਹਰ ਹਲਕੇ ਵਿਚੋਂ 50-50 ਬਸਾਂ ਤੋਂ ਇਲਾਵਾ ਕਾਰਾਂ, ਜੀਪਾਂ ਅਤੇ ਅਪਣੇ ਅਪਣੇ ਵਾਹਨਾਂ ਰਾਹੀਂ ਵਰਕਰਾਂ ਨੇ ਬਰਸੀ ਸਮਾਗਮ ਵਿਚ ਪਹੁੰਚਣਾ ਹੈ।

ਜ਼ਿਲ੍ਹਾ ਅਬਜਰਵਰ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਦੇਸ਼ ਕੌਮ ਦੀ ਮਹਾਨ ਸ਼ਖ਼ਸੀਅਤ ਹਨ, ਜਿਨ੍ਹਾਂ ਦੇ ਜੀਵਨ ਤੋਂ ਸਾਨੂੰ ਸੇਧ ਮਿਲਦੀ ਹੈ। ਇਸ ਮੌਕੇ ਗਗਨਜੀਤ ਸਿੰਘ ਬਰਨਾਲਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਨਗਰ ਕੌਂਸਲ ਦੇ ਪ੍ਰਧਾਨ ਸੰਜੀਵ ਸ਼ੋਰੀ, ਜਥੇਦਾਰ ਮੱਖਣ ਸਿੰਘ ਧਨੌਲਾ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਧੰਮੀ, ਪਰਮਜੀਤ ਸਿੰਘ ਖਾਲਸਾ, ਬੀਬੀ ਜਸਵਿੰਦਰ ਕੌਰ ਠੁੱਲੇਵਾਲ ਆਦਿ ਹਾਜ਼ਰ ਸਨ। 

Related Stories