ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਦ੍ਰਿਸ਼ ਪੇਸ਼ ਕਰਨਗੇ ਇਕ ਲੱਖ ਦੀਵੇ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਦਰਵਾਜ਼ਿਆਂ ਦੇ ਬਾਹਰ ਮੇਜ ਲਗਾ ਕੇ ਦੀਵਿਆਂ ਦਾ ਪ੍ਰਬੰਧ ਕੀਤਾ ਜਾਵੇਗਾ

One lakh lamps On Guru ramdas Ji Parkash Purab

ਅੰਮ੍ਰਿਤਸਰ  (ਪਰਮਿੰਦਰ ਅਰੋੜਾ): ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਲੱਖ ਦੇਸੀ ਘਿਉ ਦੇ ਦੀਵੇ ਅਲੌਕਿਕ ਦ੍ਰਿਸ਼ ਪੇਸ਼ ਕਰਨਗੇ। ਇਸ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਦਰਵਾਜ਼ਿਆਂ ਦੇ ਬਾਹਰ ਮੇਜ ਲਗਾ ਕੇ ਦੀਵਿਆਂ ਦਾ ਪ੍ਰਬੰਧ ਕੀਤਾ ਜਾਵੇਗਾ

ਅਤੇ ਸੰਗਤ ਨੇ ਕੇਵਲ ਸ਼ਰਧਾ ਪ੍ਰਗਟਾਉਂਦਿਆਂ ਦੀਵਿਆਂ ਨੂੰ ਬਾਲ ਕੇ ਸਰੋਵਰ ਦੁਆਲੇ ਪ੍ਰਕਰਮਾ ਵਿਚ ਰੱਖਣਾ ਹੋਵੇਗਾ। ਉਨ੍ਹਾਂ ਦਸਿਆ ਕਿ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਖੂਬਸੂਰਤ ਸਜਾਵਟ ਵੀ ਕੀਤੀ ਜਾਵੇਗੀ। ਇਸ ਦੀ ਸੇਵਾ ਮੁੰਬਈ ਨਿਵਾਸੀ ਸ. ਇਕਬਾਲ ਸਿੰਘ ਕਰਵਾ ਰਹੇ ਹਨ। ਡਾ. ਰੂਪ ਸਿੰਘ ਨੇ ਦਸਿਆ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦੀ ਆਰੰਭਤਾ ਭਲਕੇ 13 ਅਕਤੂਬਰ ਨੂੰ ਪੜਤਾਲ ਗਾਇਨ ਸ਼ੈਲੀ ਕੀਰਤਨ ਦਰਬਾਰ ਨਾਲ ਹੋਵੇਗੀ।