100ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਦਰਬਾਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ 100ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਅਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ
Sukhbir Badal and Harsimrat Badal pay obeisance at Darbar Sahib
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ 100ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਬੀਤੇ ਦਿਨ ਅਕਾਲੀ ਦਲ ਵੱਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਖੇ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਅਰੰਭ ਕਰਵਾਏ ਗਏ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅਕਾਲ ਤਖ਼ਤ ਸਾਹਿਬ ਵਿਖੇ ਸ਼ਮੂਲੀਅਤ ਕੀਤੀ। ਉਹਨਾਂ ਨੇ ਲੰਗਰ ਅਤੇ ਜੋੜਿਆਂ ਦੀ ਸੇਵਾ ਕੀਤੀ। ਅੱਜ ਇਸ ਦੇ ਦੂਜੇ ਦਿਨ ਵੀ ਸੁਖਬੀਰ ਸਿੰਘ ਬਾਦਲ ਨੇ ਦਰਬਾਰ ਸਾਹਿਬ ਵਿਖੇ ਹਾਜ਼ਰੀ ਭਰੀ।
ਉਹਨਾਂ ਦੇ ਨਾਲ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਡਾ ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ ਅਤੇ ਹੋਰ ਸੀਨੀਅਰ ਅਕਾਲੀ ਆਗੂ ਹਾਜ਼ਰ ਸਨ।