ਭਾਈ ਲੌਂਗੋਵਾਲ ਨੇ ਦੁਬਈ ਦੇ ਗੁਰਦਵਾਰਾ ਗੁਰੂ ਨਾਨਕ ਦਰਬਾਰ ਵਿਖੇ ਮੱਥਾ ਟੇਕਿਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੁਬਈ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਨਤਮਸਤਕ ਹੋਏ.....
Bhai Gobind Singh Longowal
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੁਬਈ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਨਤਮਸਤਕ ਹੋਏ। ਭਾਈ ਲੌਂਗੋਵਾਲ ਦੇ ਦੁਬਈ ਵਿਖੇ ਪਹੁੰਚਣ 'ਤੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੀ ਪ੍ਰਬੰਧਕੀ ਕਮੇਟੀ ਤੇ ਇਲਾਕੇ ਦੀ ਸੰਗਤ ਨੇ ਭਰਵਾਂ ਸਵਾਗਤ ਕੀਤਾ। ਭਾਈ ਲੌਂਗੋਵਾਲ ਨੇ ਦੁਬਈ ਦੀ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਵੀ ਦਿਤਾ।