ਗੁਰੂ ਘਰ ਦੇ ਸੁਧਾਰਾਂ ਸਬੰਧੀ ਯਤਨ ਜਾਰੀ ਰਹਿਣਗੇ: ਪ੍ਰੋਫੈਸਰ ਜਲਵੇੜਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਗੁਰਦਵਾਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਮਿਆਂ...

Pro Jalwera

ਸ਼੍ਰੀ ਫ਼ਤਿਹਗੜ੍ਹ ਸਾਹਿਬ: ਗੁਰਦਵਾਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਮਿਆਂ ਦੀ ਹੋ ਰਹੀ ਉਲੰਘਣਾ ਨੂੰ ਕਮੇਟੀ ਪ੍ਰਬੰਧਕਾਂ ਅੱਗੇ ਜੱਗਰ ਕਰਨ ਦੇ ਮਕਸਦ ਨਾਲ ਇਲਾਕੇ ਦੇ ਸਿੱਖ ਚਿੰਤਕ ਪ੍ਰੋਫੈਸਰ ਧਰਮਜੀਤ ਸਿੰਘ ਜਲਵੇੜਾ ਦੀ ਅਗਵਾਈ 'ਚ ਇਕ ਵਫਦ ਨੇ ਗੁਰਦਵਾਰਾ ਸਾਹਿਬ ਦੇ ਮੈਨੇਜਰ ਨੱਥਾ ਸਿੰਘ ਨੂੰ ਇਸ ਸਬੰਧੀ ਇਕ ਮੈਮੋਰੰਡਮ ਦਿੱਤਾ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਪ੍ਰੋਫੈਸਰ ਜਲਵੇੜਾ ਨੇ ਕਿਹਾ ਕਿ ਸੰਗਤ 'ਚ ਇਸ ਗੱਲ ਦੀ ਕਾਫੀ ਚਰਚਾ ਹੈ ਕਿ ਗੁਰੂ ਘਰ ਦੇ ਨਾਲ ਬਣੇ ਕਮੇਟੀ ਦਫ਼ਤਰਾਂ 'ਚ ਕੁੱਝ ਸਿਆਸੀ ਲੀਡਰ, ਉਨ੍ਹਾਂ ਦੇ ਜਾਣਕਾਰ ਅਤੇ ਰਿਸ਼ਤੇਦਾਰ ਕੁਰਸੀਆਂ 'ਤੇ ਬੈਠ ਕੇ ਲੰਗਰ ਛੱਕਦੇ ਹਨ ਅਤੇ ਗੁਰੂ ਘਰ ਦੇ ਸੇਵਾਦਾਰਾਂ ਤੋਂ ਵੇਟਰਾਂ ਵਾਂਗ ਕੰਮ ਲਿਆ ਜਾਂਦਾ ਹੈ।

ਜੋ ਭਾਈ ਰਣਜੀਤ ਸਿੰਘ ਸਾਬਕਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਵਲੋਂ 1998 'ਚ ਜਾਰੀ ਕੀਤੇ ਗਏ ਹੁਕਮਨਾਮੇ ਦੀ ਘੋਰ ਉਲੰਘਣਾ ਹੈ ਜਿਸ ਨੂੰ ਸਿੱਖ ਕੌਮ ਬਰਦਾਸਤ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਪੰਗਤ ਦਾ ਸਨਮਾਨ ਕਰਦੇ ਹੋਏ ਹਰ ਸ਼ਰਧਾਲੂ ਨੂੰ ਧਰਤੀ 'ਤੇ ਬੈਠ ਕੇ ਲੰਗਰ ਛੱਕਣਾ ਚਾਹੀਦਾ ਹੈ।

ਮੈਮੋਰੰਡਮ ਦੇਣ ਤੋਂ ਬਾਅਦ ਉਨ੍ਹਾਂ ਉਮੀਦ ਕੀਤੀ ਕਿ ਮੈਨੇਜਰ ਸਾਹਬ ਗੁਰੂ ਘਰ 'ਚ ਹੋ ਰਹੀ ਇਸ ਬੇਨਿਯਮੀ ਦਾ ਨੋਟਿਸ ਲੈਣਗੇ ਅਤੇ ਅਜਿਹੀ ਉਲੰਘਣਾ ਦੁਬਾਰਾ ਨਹੀ ਹੋਵੇਗੀ ਅਤੇ ਜੇਕਰ ਫਿਰ ਵੀ ਇਹ ਵਰਤਾਰਾ ਜਾਰੀ ਰਿਹਾ ਤਾਂ ਉਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਸਾਹਮਣੇ ਰੋਸ ਧਰਨੇ 'ਤੇ ਬੈਠਣਗੇ। ਇਸ ਸਮੇਂ ਉਨ੍ਹਾਂ ਨਾਲ ਅਵਤਾਰ ਸਿੰਘ ਛਿੱਬਰ, ਅਵਤਾਰ ਸਿੰਘ ਪੰਜੋਲੀ, ਖੁਸ਼ਵਿੰਦਰ ਸਿੰਘ ਖਾਲਸਾ, ਸੁਖਵਿੰਦਰ ਸਿੰਘ ਰਿਓਨਾ ਆਦਿ ਹਾਜ਼ਰ ਸਨ।