ਉੱਤਰ ਪ੍ਰਦੇਸ਼ ਵਿਚ ਸਿੱਖ ਵਿਅਕਤੀ ਨਾਲ ਕੁੱਟਮਾਰ, ਦਸਤਾਰ ਦੀ ਕੀਤੀ ਗਈ ਬੇਅਦਬੀ

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ

Sikh man was beaten up in UP

 

ਪੀਲੀਭੀਤ: ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿਚ ਸਿੱਖ ਦੀ ਦਸਤਾਰ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਕੁਝ ਲੋਕ ਇਕ ਸਿੱਖ ਨੂੰ ਤੰਗ-ਪ੍ਰੇਸ਼ਾਨ ਕਰਦੇ ਨਜ਼ਰ ਆ ਰਹੇ ਹਨ। ਜਾਣਕਾਰੀ ਅਨੁਸਾਰ ਇਹ ਘਟਨਾ ਉੱਤਰ ਪ੍ਰਦੇਸ਼ ਦੇ ਪੀਲੀਭੀਤ 'ਚ ਹੋਲੀ ਦੇ ਤਿਉਹਾਰ ਦੌਰਾਨ ਵਾਪਰੀ।

ਇਹ ਵੀ ਪੜ੍ਹੋ: ਹਾਈ ਕੋਰਟ ਨੇ ਜ਼ੀਰਾ ਸ਼ਰਾਬ ਫੈਕਟਰੀ ’ਚੋਂ ਈਥੇਨੋਲ ਬਾਹਰ ਲਿਜਾਉਣ ਦੀ ਦਿੱਤੀ ਮਨਜ਼ੂਰੀ 

ਹੋਲੀ 'ਤੇ ਲੋਕਾਂ ਨੇ ਸਿੱਖ ਨੌਜਵਾਨ 'ਤੇ ਰੰਗ ਪਾਉਣ ਦੀ ਕੋਸ਼ਿਸ਼ ਕੀਤੀ। ਇਸ ਦਾ ਵਿਰੋਧ ਕਰਦਿਆਂ ਸਿੱਖ ਨੌਜਵਾਨਾਂ ਨੇ ਆਪਣੀ ਤਲਵਾਰ ਕੱਢ ਲਈ। ਇਸ ਤੋਂ ਬਾਅਦ ਲੋਕਾਂ ਨੇ ਉਸ ਦੀ ਦਸਤਾਰ ਉਤਾਰ ਦਿੱਤੀ ਅਤੇ ਉਸ ਨਾਲ ਕੁੱਟਮਾਰ ਕੀਤੀ। ਇਸ ਘਟਨਾ ਦਾ ਵੀਡੀਓ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਪਾਣੀਆਂ ਤੋਂ ਟੈਕਸ ਵਸੂਲੇਗੀ ਹਿਮਾਚਲ ਸਰਕਾਰ, ਜਲ ਸੈੱਸ ਦੇ ਦਾਇਰੇ 'ਚ BBMB ਅਤੇ PSPCL ਦੇ ਹਾਈਡਰੋ ਪ੍ਰਾਜੈਕਟ

ਸਿੱਖਾਂ ਵਿਚ ਇਸ ਘਟਨਾ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ। ਸਥਾਨਕ ਪੁਲਿਸ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਜਾਂਚ ਦੇ ਹੁਕਮ ਦਿੱਤੇ ਹਨ। ਪੀਲੀਭੀਤ ਪੁਲਿਸ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਇਹ ਘਟਨਾ ਥਾਣਾ ਪੂਰਨਪੁਰ ਖੇਤਰ ਦੀ ਦੱਸੀ ਜਾ ਰਹੀ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਹਨਾਂ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।