ਕੇਂਦਰੀ ਵਿਦਿਆਲਿਆ 'ਚ ਪੰਜਾਬੀ ਪੜ੍ਹਾਉਣ 'ਤੇ ਰੋਕ ਲਗਾਉਣ ਦੀ ਭਾਈ ਲੌਂਗੋਵਾਲ ਨੇ ਕੀਤੀ ਨਿੰਦਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਅੰਦਰ ਚਲਾਏ ਜਾ ਰਹੇ

Bhai Gobind Singh Longowal

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਅੰਦਰ ਚਲਾਏ ਜਾ ਰਹੇ ਕੇਂਦਰੀ ਵਿਦਿਆਲਿਆ 'ਚ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ੇ ਦੀ ਸਰੀਰਕ ਤੇ ਸਿਹਤ ਸਿਖਿਆ ਪੜ੍ਹਾਉਣਾ ਬੰਦ ਕਰਨ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਇਸ ਨਾਲ ਹੀ ਕੇਂਦਰੀ ਵਿਦਿਆਲਿਆ ਵਿਚ ਪੰਜਾਬੀ ਮਾਧਿਅਮ ਦੀ ਥਾਂ ਹਿੰਦੀ ਤੇ ਅੰਗਰੇਜ਼ੀ ਪੜ੍ਹਾਉਣ ਦੇ ਨਾਦਰਸ਼ਾਹੀ ਫ਼ੁਰਮਾਨ ਨੂੰ ਵੀ ਭਾਈ ਲੌਂਗੋਵਾਲ ਨੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨਾਲ ਧੱਕਾ ਕਰਾਰ ਦਿਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਉਨ੍ਹਾਂ ਆਖਿਆ ਕਿ ਪੰਜਾਬੀ ਮਾਂ-ਬੋਲੀ ਨਾਲ ਇਸ ਵਿਤਕਰੇ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ।