ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਖ਼ਾਲਸੇ ਦਾ ਜਨਮ ਦਿਹਾੜਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਦੇਸ਼ਾਂ-ਵਿਦੇਸ਼ਾਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀ।

Vaisakhi Celebration at Anandpur sahib



ਅਨੰਦਪੁਰ ਸਾਹਿਬ: ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਖਾਲਸੇ ਦਾ ਜਨਮ ਦਿਹਾੜਾ ਅਤੇ ਵਿਸਾਖੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਤਖਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਖੂਬਸੂਰਤ ਲਾਈਟਾਂ ਅਤੇ ਫੁੱਲਾਂ ਨਾਲ ਸਜਾਇਆ ਹੋਇਆ ਹੈ। ਦੇਸ਼ਾਂ-ਵਿਦੇਸ਼ਾਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀ।

Vaisakhi Celebration at Anandpur sahib

ਇਸ ਮੌਕੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਪੰਥ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ। ਦੱਸ ਦੇਈਏ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਉਹ ਪਵਿੱਤਰ ਅਸਥਾਨ ਹੈ ਜਿਥੇ 1699 ਈਸਵੀ ਨੂੰ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸੇ ਦੀ ਸਾਜਨਾ ਕੀਤੀ ਗਈ ਸੀ। ਉਹਨਾਂ ਨੇ ਸਭ ਤੋਂ ਪਹਿਲਾਂ ਪੰਜ ਪਿਆਰਿਆਂ ਨੂੰ ਅੰਮ੍ਰਿਤ ਦੀ ਦਾਤ ਬਖ਼ਸ਼ੀ ਅਤੇ ਬਾਅਦ ਵਿਚ ਉਹਨਾਂ ਪਾਸੋਂ ਆਪ ਅੰਮ੍ਰਿਤ ਛਕਿਆ।

Vaisakhi Celebration at Anandpur sahib

ਖਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖਤਮ ਕਰ ਦਿੱਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ  ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤਾਂ ਨੂੰ ਅੰਮ੍ਰਿਤ ਪਾਨ ਕਰਵਾਇਆ ਜਾ ਰਿਹਾ ਹੈ। ਉਹਨਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਸੰਗਤਾਂ ਨੇ ਅੰਮ੍ਰਿਤ ਨਹੀਂ ਛਕਿਆ, ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਧਰਤੀ ’ਤੇ ਅੰਮ੍ਰਿਤ ਛਕ ਕੇ ਸਿੰਘ ਸਜਣ। ਇਸ ਮੌਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।