ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ 'ਚ ਵੱਡੀ ਕਾਰਵਾਈ, 3 ਖ਼ਿਲਾਫ਼ ਦਰਜ ਹੋਈ FIR 

ਏਜੰਸੀ

ਪੰਥਕ, ਪੰਥਕ/ਗੁਰਬਾਣੀ

IPC ਦੀ ਧਾਰਾ 295 ਏ, 153 ਏ, 504, 120 ਬੀ ਤਹਿਤ ਕੀਤੀ ਗਈ ਕਾਰਵਾਈ

FIR registered against three people

ਪਿਛਲੇ 93 ਦਿਨਾਂ ਤੋਂ ਸਿੱਖਿਆ ਬੋਰਡ ਦੇ ਦਫ਼ਤਰ ਬਾਹਰ ਲਗਾਇਆ ਗਿਆ ਸੀ ਪੱਕਾ ਧਰਨਾ
ਮੁਹਾਲੀ :
ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਪੁਸਤਕ 'ਚ ਸਿੱਖ ਇਤਿਹਾਸ ਨੂੰ ਤਰੋੜ-ਮਰੋੜ ਕੇ ਪੇਸ਼ ਕਰਨ ਦੇ ਮਾਮਲੇ ਵਿਚ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ ਲੇਖਕ, ਪਬਲਿਸ਼ਰ ਸਮੇਤ ਤਿੰਨ ਖ਼ਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਇਹ ਕਾਰਵਾਈ IPC ਦੀ ਧਾਰਾ 295 ਏ, 153 ਏ, 504, 120 ਬੀ ਤਹਿਤ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿਚ ਸਿੱਖ ਇਤਿਹਾਸ ਨਾਲ ਛੇੜਛਾੜ ਕਰਨ ਵਾਲੇ ਲੇਖਕਾਂ ਖ਼ਿਲਾਫ਼ ਪੁਲਿਸ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਇਸ ਦੇ ਮੱਦੇਨਜ਼ਰ ਹੀ ਪਿਛਲੇ 93 ਦਿਨਾਂ ਤੋਂ ਸਿੱਖਿਆ ਬੋਰਡ ਦੇ ਗੇਟਾਂ ਅੱਗੇ ਪੱਕਾ ਧਰਨਾ ਲਗਾਇਆ ਹੋਇਆ ਸੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਧਰਨੇ 'ਤੇ ਬੈਠੇ ਸਿੱਖ ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਅੱਜ ਸਫ਼ਲਤਾ ਮਿਲੀ ਹੈ। ਮੁਹਾਲੀ ਪੁਲਿਸ ਵਲੋਂ ਉਨ੍ਹਾਂ ਦੀ ਸ਼ਿਕਾਇਤ 'ਤੇ ਤਿੰਨ ਲੇਖ਼ਕਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਇਤਿਹਾਸ ਬਚਾਊ ਸਿੱਖੀ ਬਚਾਊ ਮੋਰਚੇ ਦੀ ਵੱਡੀ ਜਿੱਤ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਹੋਈ ਹੈ।