ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਦੁਨੀਆਂ ਭਰ ਵਿਚ ਵਸਦੀਆਂ ਸਿੱਖ ਸੰਗਤਾਂ ਵੱਲੋਂ ਅੱਜ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ।

Martyrdom Day of Guru Arjan Dev Ji

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਦੁਨੀਆਂ ਭਰ ਵਿਚ ਵਸਦੀਆਂ ਸਿੱਖ ਸੰਗਤਾਂ ਵੱਲੋਂ ਅੱਜ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ (Guru Arjan Dev Ji ) ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ। ਇਸ ਮੌਕੇ ਇਤਿਹਾਸਕ ਗੁਰਦੁਆਰਾ ਰਾਮਸਰ ਸਾਹਿਬ (Gurudwara Ramsar Sahib) ਵਿਖੇ ਵਿਸ਼ੇਸ਼ ਸਮਾਗਮ ਆਯੋਜਿਤ ਕੀਤੇ ਗਏ।

ਇਹ ਵੀ ਪੜ੍ਹੋ: ਅਕਾਲ ਪੁਰਖ ਦੇ ਹਰ ਭਾਣੇ ਨੂੰ ‘ਤੇਰਾ ਕੀਆ ਮੀਠਾ ਲਾਗੈ' ਕਹਿ ਕੇ ਮੰਨਣ ਵਾਲੇ ਗੁਰੂ ਅਰਜਨ ਦੇਵ ਜੀ

ਭਾਰੀ ਗਿਣਤੀ ਵਿਚ ਨਤਮਸਤਕ ਹੋਣ ਲਈ ਪਹੁੰਚੀਆਂ ਸੰਗਤਾਂ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ।ਗੁਰਦੁਆਰਾ ਰਾਮਸਰ ਸਾਹਿਬ ਉਹ ਪਵਿੱਤਰ ਅਸਥਾਨ ਹੈ ਜਿੱਥੇ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ (Sri Guru Granth Sahib ji) ਸੰਪਾਦਨਾ ਕਰਵਾਈ ਅਤੇ ਪਹਿਲਾ ਸਰੂਪ ਸੰਪੂਰਨ ਹੋਣ ਉਪਰੰਤ ਇਸੇ ਅਸਥਾਨ ਤੋਂ ਬਾਬਾ ਬੁੱਢਾ ਜੀ ਦੇ ਸੀਸ ’ਤੇ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਸੀ।

ਹੋਰ ਪੜ੍ਹੋ: ਰਹਿੰਦੇ ਅਸੀਂ ਪੰਜਾਬ ਵਿਚ ਹਾਂ ਤਾਂ ਗੱਲ ਪੰਜਾਬ ਦੀ ਕਿਉਂ ਨਾ ਕਰੀਏ?: BJP ਆਗੂ ਅਨਿਲ ਜੋਸ਼ੀ

ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਦੇਸ਼ਾਂ-ਵਿਦੇਸ਼ਾਂ ਦੀਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਦੀ ਅਪੀਲ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ  ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਿੱਖ ਕੌਮ ਕਦੇ ਭੁਲਾ ਨਹੀਂ  ਸਕਦੀ।

ਹੋਰ ਪੜ੍ਹੋ: ਰਾਮ ਮੰਦਰ ਦੀ ਜ਼ਮੀਨ ਖਰੀਦਣ ’ਚ ਘੁਟਾਲੇ ਦੇ ਆਰੋਪ, ‘ਮਿੰਟਾਂ ’ਚ ਜ਼ਮੀਨ ਦੀ ਕੀਮਤ 2 ਤੋਂ 18 ਕਰੋੜ ਹੋਈ’

ਉਹਨਾਂ ਦੀ ਸ਼ਹਾਦਤ ਸਾਨੂੰ ਜਬਰ ਜੁਲਮ ਨਾਲ ਲੜਣ ਲਈ ਪ੍ਰੇਰਿਤ ਕਰਦੀ ਹੈ ਜਿਸ ਦੇ ਸਦਕਾ ਸੰਸਾਰ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਇਹ ਪਵਿੱਤਰ ਸ਼ਹੀਦੀ ਦਿਹਾੜਾ ਬੜੀ ਸਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਹਨਾਂ ਕਿਹਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਿੱਖੀ ਬਾਣੇ ਅਤੇ ਗੁਰਬਾਣੀ ਕੀਰਤਨ ਨਾਲ ਜੁੜ ਕੇ ਆਪਣੀ ਵੱਖਰੀ ਸੋਚ ਅਤੇ ਪਹਿਰਾਵੇ ਨੂੰ ਕਾਇਮ ਰੱਖਣ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਸ਼ਰਧਾਲੂਆਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਹੈ।