ਸ਼੍ਰੀ ਗੋਇੰਦਵਾਲ ਸਾਹਿਬ ਦਾ ਸਾਲਾਨਾ ਜੋੜ ਮੇਲਾ ਸ਼ਰਧਾਪੂਰਵਕ ਸੰਪੰਨ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਗੋਇੰਦਵਾਲ ਸਾਹਿਬ ਚੜ੍ਹਦੇ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਖਡੂਰ ਸਾਹਿਬ ਦਾ...

Goindwal Sahib

ਤਰਨਤਾਰਨ: ਗੋਇੰਦਵਾਲ ਸਾਹਿਬ ਚੜ੍ਹਦੇ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਖਡੂਰ ਸਾਹਿਬ ਦਾ ਇਕ ਪਿੰਡ ਹੈ। ਜੋ ਤਰਨਤਾਰਨ ਸਾਹਿਬ ਤੋਂ 23 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਹ ਨਗਰ 16ਵੀਂ ਸਦੀ ਵਿਚ ਗੁਰੂ ਅਮਰਦਾਸ ਜੀ ਨੇ ਵਸਾਇਆ ਤੇ ਸਿੱਖਾਂ ਦਾ ਬਹੁਤ ਵੱਡਾ ਕੇਂਦਰ ਸੀ। ਇਹ ਸ਼ਹਿਰ ਬਿਆਸ ਦਰਿਆ ਦੇ ਕੰਢੇ ਉਤੇ ਵਸਿਆ ਹੋਇਆ ਹੈ। ਇਹ ਸ਼੍ਰੀ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਵਿਚ ਪੈਂਦਾ ਹੈ।

ਇਸ ਸ਼ਹਿਰ ਨੂੰ ਸਿੱਖੀ ਦਾ ਧੁਰਾ ਕਿਹਾ ਜਾਂਦਾ ਹੈ ਕਿਉਂਕਿ ਇਹ ਸਿੱਖ ਧਰਮ ਦਾ ਪਹਿਲਾ ਧਾਰਮਿਕ ਕੇਂਦਰ ਹੈ। ਇਸ ਤੋਂ ਪਹਿਲਾ ਲੋਕ ਇਸਨਾਨ ਕਰਨ ਲਈ ਤੀਰਥ ਸਥਾਨਾਂ ‘ਤੇ ਜਾਇਆ ਕਰਦੇ ਹਨ ਪਰ ਗੋਇੰਦਵਾਲ ਸ਼ਹਿਰ ਵਿਖੇ ਬਾਉਲੀ ਜਿਸ ਦੀਆਂ 84 ਪੌੜੀਆਂ ਹਨ, ਬਣਨ ਨਾਲ ਇਹ ਸਥਾਨ ਤੀਰਥ ਸਥਾਨ ਬਣ ਗਿਆ ਜਿੱਥੇ ਆਉਣ ਵਾਲੇ ਯਾਤਰੀਆਂ ਲਈ ਲੰਗਰ ਅਤੇ ਪਾਣੀ ਦੀ ਲੋੜ ਪੂਰੀ ਹੋਣ ਲੱਗੀ ਹੈ।

ਮਾਝੇ ਦੀ ਪਵਿੱਤਰ ਧਰਤੀ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਨੇ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ ਅਤੇ ਕੀਰਤਨ ਸਵਰਨ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। 8 ਗੁਰੂਆਂ ਦੀ ਚਰਨ ਛੋਹ ਪ੍ਰਾਪਤ ਗੋਇੰਦਵਾਲ ਸਾਹਿਬ ਦੀ ਧਰਤੀ ਦੀ ਸਿੱਖ ਇਤਿਹਾਸ ਵਿਚ ਖਾਸ ਮਹੱਤਤਾ ਹੈ।

ਇਸ ਜਗ੍ਹਾ ਤੋਂ ਸ੍ਰੀ ਗੁਰੂ ਅਮਰਦਾਸ ਜੀ ਨੇ 'ਪਹਿਲਾਂ ਪੰਗਤ ਫਿਰ ਸੰਗਤ' ਦੀ ਰੀਤ ਚਲਾਈ ਸੀ। ਇਥੇ ਹੀ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਨੂੰ ਗੁਰਿਆਈ ਦੀ ਬਖਸ਼ਿਸ਼ ਪ੍ਰਾਪਤ ਹੋਈ ਅਤੇ ਇਸ ਅਸਥਾਨ 'ਤੇ ਹੀ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ ਹੋਇਆ।