ਸੁਲਤਾਨਪੁਰ ਲੋਧੀ ਨੂੰ ਬਣਾਇਆ ਜਾਵੇਗਾ ਸਮਾਰਟ ਸਿਟੀ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਕੇਂਦਰ ਸਰਕਾਰ ਵੱਲੋਂ 135.5 ਕਰੋੜ ਰੁਪਏ ਦੇਣ ਦਾ ਐਲਾਨ

Sultanpur Lodhi will be created by Smart City

ਸੁਲਤਾਨਪੁਰ ਲੋਧੀ- ਸੁਲਤਾਨਪੁਰ ਲੋਧੀ ਵਿਚ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਜਿੱਥੇ ਤਿਆਰੀਆਂ ਜੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਬਣਾਉਣ ਲਈ 135.5 ਕਰੋੜ ਰੁਪਏ ਮੰਜ਼ੂਰ ਕੀਤੇ ਗਏ ਹਨ। ਜਿਸ ਬਾਰੇ ਹਰਸਿਮਰਤ ਕੌਰ ਬਾਦਲ ਨੇ ਆਪਣੇ ਟਵਿਟਰ ਅਕਾਊਂਟ 'ਤੇ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ ਦੇ ਸੁੰਦਰੀਕਰਨ ਕਰਵਾਉਣ ਦੀ ਸੇਵਾ ਹੋ ਚੁੱਕੀ ਹੈ।

ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਇਹ ਸੇਵਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੁਰੂ ਕਰਵਾਈ ਗਈ। ਸੁਲਤਾਨਪੁਰ ਲੋਧੀ ਨੂੰ ਸਫੈਦ ਪੇਂਟ ਕਰਨ ਦੀ ਪੂਰੀ ਸੇਵਾ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਾਉਣ ਦੀ ਮੰਗ ਕੀਤੀ ਅਤੇ ਜੈਕਾਰਿਆਂ ਦੀ ਗੂੰਜ ਨਾਲ ਸੁਖਬੀਰ ਸਿੰਘ ਬਾਦਲ ਅਤੇ ਭਾਈ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਦੇ ਮੂਹਰੇ ਕੰਧ 'ਤੇ ਬ੍ਰਸ਼ ਨਾਲ ਚਿੱਟਾ ਰੰਗ ਫੇਰ ਕੇ ਸੇਵਾ ਦੀ ਆਰੰਭਤਾ ਕਰਵਾਈ। ਸੁਲਤਾਨਪੁਰ ਲੋਧੀ ਦੇ 32 ਸੌ ਘਰਾਂ ਦਾ 1 ਕਰੌੜ ਸਕੇਅਰ ਫੁੱਟ ਏਰੀਆ ਬਣਦਾ ਹੈ ਜਿਸ ਨੂੰ 45 ਦਿਨਾਂ ਵਿਚ 1 ਲੱਖ ਲੀਟਰ ਚਿੱਟੇ ਰੰਗ ਨਾਲ ਸਜਾ ਕੇ ਨਵਾ ਰੂਪ ਦਿੱਤਾ ਜਾਵੇਗਾ।

ਦੱਸਣਯੋਗ ਹੈ ਕਿ ਮੰਗਲਵਾਰ ਨੂੰ ਸੁਲਤਾਨਪੁਰ ਲੋਧੀ ਵਿਖੇ ਪਹਿਲੀ ਵਾਰ ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਜਿਸ ਤੋਂ ਮੁੱਖ ਮੰਤਰੀ ਨੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀਆਂ ਤਿਆਰੀਆ ਦਾ ਜ਼ਾਇਜਾ ਵੀ ਲਿਆ। ਇੰਨਾ ਹੀ ਨਹੀਂ ਜ਼ਾਇਜਾ ਲੈਣ ਤੋਂ ਬਾਅਦ ਉਹਨਾਂ ਦਾਅਵਾ ਕੀਤਾ ਕਿ ਸਾਰੇ ਕੰਮ 30 ਸਤੰਬਰ ਤੱਕ ਮੁਕੰਮਲ ਹੋ ਜਾਣਗੇ।

ਦੱਸ ਦਈਏ ਕਿ ਸ਼੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਜਾਣਾ ਹੈ। ਇਸ ਮੌਕੇ ‘ਤੇ ਲੱਖਾਂ ਦੀ ਗਿਣਤੀ ਵਿਚ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਪਹੁੰਚਣਗੇ। ਪੰਜਾਬ ਸਰਕਾਰ ਵੱਲੋਂ ਜਿੱਥੇ ਸੰਗਤਾਂ ਦੇ ਠਹਿਰਾਅ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉੱਥੇ ਹੀ ਤਿੰਨ ਟੈਂਟ ਸਿਟੀ ਵੀ ਬਣਾਈਆਂ ਜਾ ਰਹੀਆਂ ਹਨ। ਜਿਸ ਵਿਚ 45000 ਲੋਕਾਂ ਦੇ ਰਹਿਣ ਦਾ ਪ੍ਰਬੰਧ ਕੀਤਾ ਜਾਵੇਗਾ।