ਪਾਵਨ ਸਰੂਪ ਗੁੰਮ ਹੋਣ ਦਾ ਮਾਮਲਾ: ਜਥੇਬੰਦੀਆਂ ਵੱਲੋਂ ਦੀਵਾਨ ਹਾਲ ਮੰਜੀ ਸਾਹਿਬ ਦੇ ਬਾਹਰ ਪ੍ਰਦਰਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗੁੰਮ ਹੋਣ ਦਾ ਮਾਮਲਾ ਦਿਨੋ ਦਿਨ ਗਰਮਾਉਂਦਾ ਜਾ ਰਿਹਾ ਹੈ।

Sikh organizations outside Diwan Hall Manji Sahib

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗੁੰਮ ਹੋਣ ਦਾ ਮਾਮਲਾ ਦਿਨੋ ਦਿਨ ਗਰਮਾਉਂਦਾ ਜਾ ਰਿਹਾ ਹੈ। ਵੱਖ-ਵੱਖ ਸਿੱਖ ਜਥੇਬੰਦੀਆਂ ਵੱਲ਼ੋਂ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਚਲਦਿਆਂ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲ਼ੋਂ ਦੀਵਾਨ ਹਾਲ ਮੰਜੀ ਸਾਹਿਬ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜਥੇਬੰਦੀਆਂ ਨੂੰ ਅੰਦਰ ਦਾਖਲ ਹੋਣ ਤੋਂ ਰੋਕਿਆ ਗਿਆ। ਇਸ ਦੌਰਾਨ ਹਲਕੀ ਝੜਪ ਵੀ ਹੋਈ, ਜਿਸ ਤੋਂ ਬਾਅਦ ਜਥੇਬੰਦੀਆਂ ਦੀਵਾਨ ਹਾਲ ਮੰਜੀ ਸਾਹਿਬ ਦੇ ਬਾਹਰ ਪਹੁੰਚ ਗਈਆਂ। ਇਸ ਦੌਰਾਨ ਸਿੱਖਾਂ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ।

ਇਸ ਮੌਕੇ ਸਿੱਖ ਜਥੇਬੰਦੀਆਂ ਵਲੋਂ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸਹੀ ਫ਼ੈਸਲੇ ਸੰਬੰਧੀ ਅਤੇ ਦੋਸ਼ੀਆਂ 'ਤੇ ਬਣਦੀ ਕਾਰਵਾਈ ਨੂੰ ਲੈ ਕੇ ਵਿਰੋਧਤਾ ਜਤਾਈ ਜਾ ਰਹੀ ਹੈ।

  ਦੱਸ ਦਈਏ ਕਿ ਪੰਥਕ ਜਥੇਬੰਦੀਆਂ ਵਿਚ 328 ਸਰੂਪਾਂ ਦੇ ਮਾਮਲੇ ਨੁੰ ਲੈ ਕੇ ਸ਼੍ਰੋਮਣੀ ਕਮੇਟੀ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਹਨਾਂ ਦਾ ਕਹਿਣਾ ਹੈ ਕਿ ਪਾਵਨ ਸਰੂਪਾਂ ਦਾ ਗ਼ਾਇਬ ਹੋਣਾ ਵੱਡੀ ਬੇਅਦਬੀ ਹੈ, ਜਿਸ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿੰਮੇਵਾਰ ਹੈ।