Patiala Jail 'ਚ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੇ Harjinder Singh Dhami

ਏਜੰਸੀ

ਪੰਥਕ, ਪੰਥਕ/ਗੁਰਬਾਣੀ

ਰਹਿਮ ਦੀ ਅਪੀਲ ਨਾਲ ਸਬੰਧਤ ਕਈ ਮੁੱਦਿਆਂ ’ਤੇ ਕੀਤੀ ਚਰਚਾ 

Harjinder Singh Dhami Meets Balwant Singh Rajoana in Patiala Jail Latest News in Punjabi 

Harjinder Singh Dhami Meets Balwant Singh Rajoana in Patiala Jail Latest News in Punjabi ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਕ ਵਫ਼ਦ ਨੇ ਅੱਜ ਕੇਂਦਰੀ ਪਟਿਆਲਾ ਜੇਲ ਵਿਚ ਮੌਤ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। 

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਦੌਰਾਨ ਰਾਜੋਆਣਾ ਅਤੇ ਕੇਂਦਰ ਕੋਲ ਬਕਾਇਆ ਉਸ ਦੀ ਰਹਿਮ ਦੀ ਅਪੀਲ ਨਾਲ ਸਬੰਧਤ ਕਈ ਮੁੱਦਿਆਂ ’ਤੇ ਤਫ਼ਸੀਲ ਵਿਚ ਚਰਚਾ ਕੀਤੀ ਗਈ। ਲਗਭਗ ਇਕ ਘੰਟਾ ਚੱਲੀ ਇਸ ਮੀਟਿੰਗ ਤੋਂ ਬਾਅਦ ਧਾਮੀ ਜੇਲ ਤੋਂ ਬਾਹਰ ਆਏ ਅਤੇ ਪੱਤਰਕਾਰਾਂ ਨਾਲ ਗੱਲਬਾਤ ਕੀਤੇ ਬਿਨਾਂ ਹੀ ਉਥੋਂ ਚਲੇ ਗਏ। ਹਾਲਾਂਕਿ ਧਾਮੀ ਨੇ ਇਹ ਜ਼ਰੂਰ ਕਿਹਾ ਕਿ ਉਨ੍ਹਾਂ ਨੇ ਰਾਜੋਆਣਾ ਨਾਲ ਸਿਰਫ਼ ਸਜ਼ਾ ਸਬੰਧੀ ਗੱਲਬਾਤ ਨੂੰ ਲੈ ਕੇ ਮੁਲਾਕਾਤ ਕੀਤੀ ਹੈ। 

ਇਥੇ ਇਹ ਵੀ ਦੱਸਣਯੋਗ ਹੈ ਕਿ ਧਾਮੀ ਤੇ ਰਾਜੋਆਣਾ ਦਰਮਿਆਨ ਇਹ ਮੀਟਿੰਗ ਅਜਿਹੇ ਮੌਕੇ ਹੋਈ ਹੈ ਜਦੋਂ ਅਜੇ ਕਰੀਬ ਦਸ ਦਿਨ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਸਕੱਤਰ ਨੇ ਵਧੀਕ ਡੀ.ਜੀ.ਪੀ. (ਜੇਲਾਂ) ਨੂੰ ਪੱਤਰ ਲਿਖ ਕੇ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਸਮਾਂ ਮੰਗਿਆ ਸੀ। ਪਿਛਲੇ ਮਹੀਨੇ ਸੁਪਰੀਮ ਕੋਰਟ ਨੇ ਇਕ ਸੁਣਵਾਈ ਦੌਰਾਨ ਕਿਹਾ ਸੀ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਲਈ ਮੌਤ ਦੀ ਸਜ਼ਾਯਾਫ਼ਤਾ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਫ਼ੈਸਲਾ ਲੈਣ ਵਿਚ ਦੇਰੀ ਲਈ ਇਕੱਲੀ ਕੇਂਦਰ ਸਰਕਾਰ ਜ਼ਿੰਮੇਵਾਰ ਸੀ। ਸਰਬਉੱਚ ਅਦਾਲਤ ਨੇ ਸਰਕਾਰ ਨੂੰ ਯਾਦ ਦਿਵਾਇਆ ਸੀ ਕਿ ਰਾਜੋਆਣਾ ਦੀ ਫਾਂਸੀ ਬਾਰੇ ਫ਼ੈਸਲਾ ਲੈਣਾ ਕਾਰਜਪਾਲਿਕਾ ਦਾ ਕੰਮ ਹੈ, ਅਦਾਲਤ ਦਾ ਨਹੀਂ। 

(For more news apart from Harjinder Singh Dhami Meets Balwant Singh Rajoana in Patiala Jail Latest News in Punjabi stay tuned to Rozana Spokesman.)