Bathinda Beadbi News: ਪਿੰਡ ਦਾਨ ਸਿੰਘ ਵਾਲਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ SGPC ਪ੍ਰਧਾਨ ਨੇ ਕੀਤੀ ਨਿੰਦਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ।

Harjinder Singh Dhami

Bathinda Beadbi News: ਬਠਿੰਡਾ ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ।

ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੀ ਗੁਰਬਾਣੀ ਦੀ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਨਾ ਹੋਣ ਕਾਰਨ ਅਜਿਹੇ ਅਨਸਰਾਂ ਦੇ ਹੌਸਲੇ ਹੋਰ ਵੱਧ ਰਹੇ ਹਨ।

ਗੁਰਬਾਣੀ ਦੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਹੋਣਾ ਜ਼ਰੂਰੀ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ। ਉਨ੍ਹਾਂ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਅਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਪਣੇ ਘਰਾਂ ਵਿਚ ਰੱਖੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦਾ ਪੂਰਨ ਸਤਿਕਾਰ ਕਰਨ।

(For more news apart from Bathinda Beadbi News, stay tuned to Rozana Spokesman)